India Punjab

ਸੀਬੀਆਈ ਨੇ ਬੇਅਦਬੀ ਮਾਮਲਿਆਂ ਦੀਆਂ ਫਾਇਲਾਂ ਪੰਜਾਬ ਪੁਲਿਸ ਨੂੰ ਸੌਂਪੀਆਂ

ਕੇਂਦਰ ਜਾਂਚ ਬਿਊਰੋ (ਸੀਬੀਆਈ) ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਦੀਆਂ ਫਾਇਲਾਂ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤੀਆਂ ਹਨ। ਇਸ ‘ਤੇ ਪ੍ਰਤਿਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਇਸ ਤੋਂ ਸਾਬਿਤ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਮਾਮਲਿਆਂ ਵਿੱਚ ਆਪਣੀ ਮਿਲੀਭੁਗਤ ਜ਼ਾਹਿਰ ਹੋਣ ‘ਤੇ ਪਰਦਾ ਪਾਉਣ ਲਈ ਇਸ ਕਾਰਵਾਈ ਵਿੱਚ ਰੋੜਾ ਅਟਕਾ ਰਿਹਾ ਸੀ।

2015 ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਲੋਕ।

ਜਾਂਚ ਬਿਊਰੋ ਦੇ ਨਿਰਦੇਸ਼ਕ ਨੇ 18 ਜਨਵਰੀ 2021 ਨੂੰ ਸੀਬੀਆਈ ਦੇ ਡਾਇਰੇਕਟ ਨੂੰ ਪੱਤਰ ਲਿਖ ਕੇ ਸੀਬੀਆਈ ਨੂੰ ਬੇਅਦਬੀ ਦੇ ਮਾਮਲਿਆਂ ਦੀ ਜਾਂਤ ਵਾਪਸ ਲੈਣ ਦੇ ਬਾਅਦ ਬਿਨਾ ਦੇਰੀ ਦੇ ਸੂਬਾ ਸਰਕਾਰ ਨੂੰ ਸਾਰਾ ਰਿਕਾਰਡ ਵਾਪਸ ਕਰਨ ਲਈ ਕਿਹਾ ਸੀ। ਮੁੱਖ ਮੰਤਰੀ ਨੇ ਇਸਨੂੰ ਸੂਬਾ ਸਰਕਾਰ ਦੀ ਜਿੱਤ ਦੱਸਿਆ ਹੈ ਤੇ ਕਿਹਾ ਕਿ ਇਸ ਤੋਂ ਸਪਸ਼ਟ ਹੋ ਗਿਆ ਹੈ ਕਿ ਕੇਂਦਰੀ ਮੰਤਰੀ ਹੋਣ ਦੇ ਨਾਤੇ ਹਰਸਿਮਰਤ ਕੌਰ ਬਾਦਲ ਕੇਂਦਰੀ ਜਾਂਚ ਏਜੰਸੀ ਤੇ ਦਬਾਅ ਪਾ ਰਹੀ ਸੀ ਕਿ ਕੇਸ ਨਾਲ ਜੁੜੀਆਂ ਫਾਇਲਾਂ ਪੰਜਾਬ ਪੁਲਿਸ ਨੂੰ ਨਾ ਦੇ ਕੇ ਐਸਆਈਟੀ ਦੀ ਜਾਂਚ ਵਿੱਚ ਅੜਿਕਾ ਪਵੇ। ਹੁਣ ਐਸਆਈਟੀ ਦੀ ਜਾਂਚ ਪੂਰੀ ਹੋਣ ਨਾਲ ਸਾਲ 2015 ਦੀਆਂ ਘਟਨਾਵਾਂ ਦੀ ਤਸਵਰੀ ਸਾਫ ਹੋ ਜਾਵੇਗੀ

Comments are closed.