India

Breaking News-ਡਰਾਇਵਿੰਗ ਲਾਇਸੈਂਸ, ਆਰਸੀ ਤੇ ਪਰਮਿਟ ਸਣੇ ਹੋਰ ਮੋਟਰ ਵਾਹਨ ਦੇ ਦਸਤਾਵੇਜ਼ਾਂ ਦੀ ਮਿਆਦ 30 ਸਤੰਬਰ ਤੱਕ ਵਧੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰੀ ਸੜਕ ਦੇ ਆਵਾਜਾਈ ਮੰਤਰਾਲੇ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਮੋਟਰ ਵਾਹਨ ਦੇ ਦਸਤਾਵੇਜ਼ਾਂ, ਜਿਵੇਂ ਕਿ ਡਰਾਈਵਿੰਗ ਲਾਇਸੈਂਸ (ਡੀਐਲ), ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਅਤੇ ਪਰਮਿਟ ਦੀ ਮਿਆਦ ਨੂੰ 30 ਸਤੰਬਰ 2021 ਤੱਕ ਵਧਾ ਦਿੱਤਾ ਹੈ। ਇਸ ਸੰਬੰਧ ਵਿੱਚ ਇਕ ਪੱਤਰ ਜਾਰੀ ਕਰਦਿਆਂ ਮੰਤਰਾਲੇ ਨੇ ਕਿਹਾ ਹੈ ਕਿ ਇਸ ਵਿੱਚ ਉਹ ਸਾਰੇ ਦਸਤਾਵੇਜ਼ ਸ਼ਾਮਲ ਹਨ ਜਿਨ੍ਹਾਂ ਦੀ ਮਿਆਦ ਪਹਿਲੀ ਫਰਵਰੀ 2020 ਨੂੰ ਪੂਰੀ ਹੋ ਚੁੱਕੀ ਹੈ।ਹੁਣ ਇਨ੍ਹਾਂ ਦਸਤਾਵੇਜ਼ਾਂ ਦੀ ਮਿਆਦ 30 ਸਤੰਬਰ 2021 ਤੱਕ ਵਧਾ ਦਿੱਤੀ ਗਈ ਹੈ।

ਕੇਂਦਰੀ ਮੰਤਰਾਲੇ ਵੱਲੋਂ ਜਾਰੀ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਦੇ ਇਹ ਧਿਆਨ ਵਿਚ ਆਇਆ ਹੈ ਕਿ ਲੋਕਾਂ ਨੂੰ ਤਾਲਾਬੰਦੀ ਕਾਰਨ ਆਪਣੇ ਵਹੀਕਲਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਵਾਹਨ ਲੋਕਾਂ ਨੂੰ ਖਾਣ ਪੀਣ ਦੇ ਸਮਾਨ ਤੇ ਹੋਰ ਜਰੂਰੀ ਢੋਆ-ਢੁਆਈ ਵਿਚ ਲੱਗੇ ਹੋਏ ਹਨ। ਇਨ੍ਹਾਂ ਦੀਆਂ ਦਿੱਕਤਾ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ।

ਮੰਤਰਾਲੇ ਨੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਤੇ ਹੋਰ ਸੂਬਿਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਰਜਿਸਟ੍ਰੇਸ਼ਨ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ ਤੇ ਦਿੱਤੇ ਗਏ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।