Punjab

ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਡਾ. ਦਲਜੀਤ ਚੀਮਾ

‘ਦ ਖ਼ਾਲਸ ਬਿਊਰੋ :- ਭਾਜਪਾ ਸਰਕਾਰ ਦੀ ਕਾਰਗੁਜਾਰੀ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਸਵਾਲ ਚੁੱਕੇ ਹਨ। ਚੀਮਾ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਦਾ ਮਾਮਲਾ ਸੁਪਰੀਮ ਕੋਰਟ ਤੱਕ ਜਾਣਾ ਕੇਂਦਰ ਸਰਕਾਰ ਦੀ ਅਸਫਲਤਾ ਦਰਸਾਉਂਦਾ ਹੈ।
ਡਾ. ਚੀਮਾ ਨੇ ਕਿਹਾ ਕਿ ਜੇ ਸੁਪਰੀਮ ਕੋਰਟ ਨੂੰ ਕਮੇਟੀ ਬਣਾਉਣੀ ਪੈ ਰਹੀ ਹੈ ਤਾਂ ਕੇਂਦਰ ਸਰਕਾਰ ਦੀ ਕਾਰਗੁਜਾਰੀ ‘ਤੇ ਗੰਭੀਰ ਸਵਾਲ ਉੱਠਦੇ ਹਨ। ਉਹਨਾਂ ਕਿਹਾ ਕਿ ਭਾਜਪਾ ਕੋਲ ਕਾਨੂੰਨ ਵਾਪਸ ਨਾ ਕਰਨ ਲਈ ਕੋਈ ਤਰਕ ਨਹੀਂ ਅਤੇ ਪਾਰਲੀਮੈਂਟ ਦਾ ਸੈਸ਼ਨ ਨਾ ਬੁਲਾਉਣਾ ਜਮਹੂਰੀਅਤ ਦਾ ਕਤਲ ਕਰਨ ਦੇ ਬਰਾਬਰ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਤਾ ਹੈ ਕਿ ਉਹ ਪਾਰਲੀਮੈਂਟ ਵਿੱਚ ਆਪਣਾ ਬਚਾਅ ਨਹੀਂ ਕਰ ਪਾਏਗੀ, ਇਸ ਲਈ ਕੋਵਿਡ- 19 ਦਾ ਬਹਾਨਾ ਕਰਕੇ ਪਾਰਲੀਮੈਂਟ ਨਹੀਂ ਬੁਲਾਈ ਜਾ ਰਹੀ।