‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਹੜੇ ਕਿ ਆਪਣੇ ਤੇਜ਼-ਤਰਾਰ ਕੰਮਾਂ ਕਰਕੇ ਚਰਚਾ ਵਿੱਚ ਹਨ, ਨੇ ਬੀਤੀ ਅੱਧੀ ਰਾਤ ਨੂੰ ਚਮਕੌਰ ਸਾਹਿਬ ਵਿਖੇ ਬਣ ਰਹੇ ਥੀਮ ਪਾਰਕ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਅੱਧੀ ਰਾਤ ਨੂੰ ਗੇੜਾ ਮਾਰਿਆ। ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਬਣਾਏ ਗਏ ਪ੍ਰੋਜੈਕਟ ਥੀਮ ਪਾਰਕ ਨੂੰ ਉਦਘਟਾਨ ਤੋਂ ਪਹਿਲਾਂ ਅੰਤਿਮ ਛੋਹਾਂ ਦੇਣ ਲਈ ਕਈ ਘੰਟੇ ਹਰ ਪਹਿਲੂ ਦਾ ਨਰੀਖਣ ਕੀਤਾ। ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਇਸ ਪ੍ਰੋਜੈਕਟ ਨਾਲ ਜੁੜੇ ਹੋਏ ਮਾਹਿਰਾਂ ਨਾਲ ਮੁਲਾਕਾਤ ਕਰਕੇ ਅੰਤਿਮ ਸੋਧਾਂ ਕਰਨ ਲਈ ਕਿਹਾ। ਤੁਹਾਨੂੰ ਦੱਸ ਦਈਏ ਕਿ ਸ੍ਰੀ ਚਮਕੌਰ ਸਾਹਿਬ ਵਿਖੇ 55 ਕਰੋੜ ਰੁਪਏ ਦੀ ਲਾਗਤ ਨਾਲ ਥੀਮ ਪਾਰਕ ਤਿਆਰ ਕੀਤਾ ਗਿਆ ਹੈ। ਚੰਨੀ ਵੱਲੋਂ ਥੀਮ ਪਾਰਕ ਦੇ ਉਦਘਾਟਨ ਤੋਂ ਪਹਿਲਾਂ ਆਲੇ ਦੁਆਲੇ ਦੀਆਂ ਸਾਰੀਆਂ ਸੜਕਾਂ ਨੂੰ ਚੌੜਾਂ ਅਤੇ ਮਜਬੂਤ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਚੰਨੀ ਨੇ ਥੀਮ ਪਾਰਕ ਦੀ ਸਿਫਤ ਵੀ ਕੀਤੀ।

ਕੀ ਹੈ ਥੀਮ ਪਾਰਕ ?

  • ਸ੍ਰੀ ਚਮਕੌਰ ਸਾਹਿਬ ਵਿਖੇ ਉਸਾਰਿਆ ਗਿਆ ਥੀਮ ਪਾਰਕ ਦੁਨੀਆ ਦੇ ਕਿਸੇ ਵੀ ਅਜੂਬੇ ਨਾਲੋਂ ਘੱਟ ਨਹੀਂ ਹੈ।
  • ਅਤਿ ਅਧੁਨਿਕ ਤਕਨੀਕ ਰਾਹੀਂ ਪਹਿਲੀ ਪਾਤਸ਼ਾਹੀ ਤੋਂ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਤੱਕ ਦੇ ਗੌਰਵਮਈ ਸਿੱਖ ਇਤਿਹਾਸ ਨੂੰ ਐਨੀਮੇਸ਼ਨ ਫਿਲਮਾਂ ਰਾਹੀਂ ਰੂਪਮਾਨ ਕੀਤਾ ਗਿਆ ਹੈ।
  • ਵੱਖ-ਵੱਖ ਗੈਲਰੀਆਂ ਵਿੱਚ ਇਹ ਐਨੀਮੇਸ਼ਨ ਫਿਲਮਾਂ ਦਿਖਾਈਆਂ ਜਾਣਗੀਆਂ।
  • ਦੋ ਸਟੇਨਲੈੱਸ ਸਟੀਲ ਦੀਆਂ 10-10 ਮੀਟਰ ਉੱਚੀਆਂ ਤਲਵਾਰਾਂ ਅਤੇ ਇੱਕ ਖੰਡੇ ਦੀ ਸਥਾਪਨਾ ਇਸ ਥੀਮ ਪਾਰਕ ਵਿਚ ਕੀਤੀ ਗਈ ਹੈ।
  • 10 ਮੀਟਰ ਉੱਚੇ ਖੰਡੇ ‘ਤੇ ਆਧਾਰਿਤ ਇੱਕ ਆਲਾ ਦਰਜੇ ਦਾ ਵਾਟਰ ਸ਼ੋਅ ਪੇਸ਼ ਕੀਤਾ ਜਾਵੇਗਾ, ਜੋ ਇੱਕ ਗੀਤ ‘ਤੇ ਆਧਾਰਿਤ ਹੈ।
  • ਪੰਜ ਤਾਂਬੇ ਦੇ ਘੋੜਿਆਂ `ਤੇ ਸਵਾਰ ਯੋਧਿਆਂ ਦਾ ਵੀ ਨਿਰਮਾਣ ਬੰਗਾਲ ਤੋਂ ਆਏ ਕਾਰੀਗਰਾਂ ਵੱਲੋਂ ਕੀਤਾ ਗਿਆ ਹੈ।

Leave a Reply

Your email address will not be published. Required fields are marked *