‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 30 ਜਨਵਰੀ ਨੂੰ ਹੋਣ ਵਾਲਾ ‘ਮਨ ਕੀ ਬਾਤ’ ਪ੍ਰੋਗਰਾਮ ਦਾ ਸਮਾਂ ਬਦਲਿਆ ਗਿਆ ਹੈ। ਹੁਣ ਇਹ ਪ੍ਰੋਗਰਾਮ ਸਵੇਰੇ 11 ਵਜੇ ਦੀ ਬਜਾਏ 11.30 ਵਜੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮਹਾਤਮਾ ਗਾਂਧੀ ਨੂੰ ਯਾਦ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਸਕੱਤਰੇਤ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਮਹੀਨੇ ਦੇ ਆਖਰੀ ਐਤਵਾਰ 30 ਜਨਵਰੀ ਨੂੰ ਮਹਾਤਮਾ ਗਾਂਧੀ ਦੀ ਬਰਸੀ ਹੈ। ਪੀਐੱਮਓ ਨੇ ਕਿਹਾ ਕਿ ਇਸ ਮਹੀਨੇ ਦੀ 30 ਤਰੀਕ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਯਾਦ ਕਰਨ ਤੋਂ ਬਾਅਦ ਸਵੇਰੇ 11.30 ਵਜੇ ਸ਼ੁਰੂ ਹੋਵੇਗਾ।