Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ ਲੰਚ ਦਾ ਸੱਦਾ

 

‘ਦ ਖ਼ਾਲਸ ਬਿਊਰੋਂ:- 2019 ਦੀਆਂ ਲੋਕਸਭਾ ਚੋਣਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰਾਂ ਬਾਰੇ ਮੰਤਰਾਲੇ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਸੀ । ਜਿਸ ਦੇ ਵਿਰੋਧ ਵਿੱਚ ਸਿੱਧੂ ਨੇ ਕੈਬਨਿਟ ਮੰਤਰੀ ਦੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ । ਪਰ ਇਸੇ ਅਕਤੂਬਰ ਵਿੱਚ ਰਾਹੁਲ ਗਾਂਧੀ ਦੀ ਕਿਸਾਨ ਟਰੈਕਟਰ ਯਾਤਰਾ ਵਿੱਚ ਨਵਜੋਤ ਸਿੰਘ ਸਿੱਧੂ ਨੇ ਮੁੜ ਤੋਂ ਪੰਜਾਬ ਦੀ ਸਿਆਸਤ ਵਿੱਚ ਵਾਪਸੀ ਕੀਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ  ਟਵੀਟ ਕਰਕੇ ਇਸ ਦੀ ਜਾਣਕਾਰੀ  ਦਿੱਤੀ ਹੈ, ਉਨ੍ਹਾਂ ਲਿਖਿਆ ‘ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਲੰਚ ਦੇ ਲਈ ਸੱਦਿਆ ਹੈ ਅਤੇ ਇਸ ਦੌਰਾਨ ਕੌਮੀ ਅਤੇ ਸੂਬੇ ਦੀ ਸਿਆਸਤ ਨੂੰ ਲੈ ਕੇ ਚਰਚਾ ਹੋਵੇਗੀ”।

ਲੰਮੇ ਵਕਤ ਤੋਂ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਸਰਕਾਰ ਵਿੱਚ ਮੰਤਰੀ ਵੱਜੋਂ ਵਾਪਸੀ ਦੀਆਂ ਅਟਕਨਾਂ ਲੱਗ ਰਹੀਆਂ ਸਨ । ਪਰ ਹੁਣ ਇਸ ”ਤੇ ਮੋਹਰ ਲੱਗਦੀ ਨਜ਼ਰ ਆ ਰਹੀ ਹੈ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਲੰਚ ‘ਤੇ ਸੱਦਾ ਦਿੱਤਾ ਹੈ। ਹੁਣ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਲੰਚ ਦਾ ਸੱਦਾ ਦਿੱਤਾ ਹੈ ਤਾਂ ਸਿੱਧੂ ਦੇ ਕੈਬਨਿਟ ਵਿੱਚ ਸ਼ਾਮਲ ਹੋਣ ਵੱਲ ਸਿੱਧਾ ਇਸ਼ਾਰਾ ਮਿਲ ਰਿਹਾ ਹੈ।

ਇਸ ਤੋਂ ਬਾਅਦ ਵਿਧਾਨਸਭਾ ਵਿੱਚ ਵੀ ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕੀਤੀ ਸੀ । ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਿੱਧੂ ਦੇ ਭਾਸ਼ਣ ਦੀ ਸ਼ਲਾਘਾ ਕੀਤਾ ਸੀ ।

 

ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਬੋਲਣ ਦਾ ਮੌਕਾ ਦਿੱਤਾ । ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਭਾਰੀ ਹਰੀਸ਼ ਰਾਵਤ ਨੇ ਵੀ ਸਿੱਧੂ ਨੂੰ ਪੰਜਾਬ ਦਾ ਭਵਿੱਖ ਦੱਸਿਆ ਸੀ ਅਤੇ ਉਨ੍ਹਾਂ ਦਾ ਜਨਮ ਦਿਨ ਮਨਾਉਣ ਦੇ ਲਈ ਪਹੁੰਚੇ ਸਨ ।