India

CM ਅਰਵਿੰਦ ਕੇਜਰੀਵਾਲ ਵੱਲੋਂ ‘ਆਕਸੀਜਨ ਜਾਂਚ ਕੇਂਦਰ’ ਖੋਲ੍ਹੇ ਜਾਣ ਦੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਨੂੰ ਕੋਰੋਨਾ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਵਿੱਚ ਆਪਣੇ-ਆਪਣੇ ਪਿੰਡਾਂ ਅਤੇ ਇਲਾਕਿਆਂ ਵਿੱਚ ‘ਆਕਸੀਜਨ ਜਾਂਚ ਕੇਂਦਰ’ ਖੋਲ੍ਹਣ ਦੀ ਜ਼ਿੰਮੇਵਾਰੀ ਲੈਣ ਲਈ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਤੋਂ ਲੋਕਾਂ ਦੀਆਂ ਜਾਨਾਂ ਨੂੰ ਬਚਾਉਣ ਲਈ ਇਹ ਯੋਗ ਕਦਮ ਸਾਬਿਤ ਹੋਵੇਗਾ। ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ “ਜੋ ਲੋਕ ਦਾਨ ਕਰ ਸਕਦੇ ਹਨ, ਉਹ ਜ਼ਿਆਦਾ ਤੋਂ ਜ਼ਿਆਦਾ ਆਕਸੀਮੀਟਰ ਦਾਨ ਕਰਨ”।