Punjab

ਗੰਨ ਕਲਚਰ ਦੇ ਗੀਤ ਗਾਉਣ ਵਾਲੇ ਗਾਇਕਾਂ ਦੀ ਗ੍ਰਿਫਤਾਰੀ ‘ਤੇ CM ਕੈਪਟਨ ਦਾ ਵੱਡਾ ਬਿਆਨ!

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 1 ਅਗਸਤ 2020 ਨੂੰ ਹਫਤਾਵਾਰੀ ਲਾਈਵ ਦੌਰਾਨ ਪੰਜਾਬ ਵਾਸੀਆਂ ਨਾਲ ਮੁਖਾਤਿਬ ਹੋਏ ਸਨ। ਉਨ੍ਹਾਂ ਨੇ ਆਪਣੇ ਸੂਬੇ ਦੀ ਪੁਲਿਸ ਨੂੰ ਰੱਜ ਕੇ ਲਾਹਨਤਾਂ ਪਾਈਆਂ ਹਨ। ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਗਾਇਕਾਂ ਦੇ ਖਿਲਾਫ ਗ੍ਰਿਫਤਾਰੀਆਂ ‘ਤੇ ਸਹਿਮਤ ਨਹੀਂ ਹੋਏ ਪਰ ਉਨ੍ਹਾਂ ਨੇ ਗਾਇਕਾਂ ਨੂੰ ਸੱਭਿਆਚਾਰਕ ਗਾਣੇ ਗਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਗਾਇਕਾਂ ਨੂੰ ਗ੍ਰਿਫਤਾਰ ਕਰਨ ਨਾਲ ਗੱਲ ਨਹੀਂ ਬਣੇਗੀ, ਬਲਕਿ ਉਹਨਾਂ ਨੂੰ ਸਮਝਾ ਕੇ ਸਹੀ ਰਸਤੇ ‘ਤੇ ਲਿਆਇਆ ਜਾ ਸਕਦਾ ਹੈ। ਉਨ੍ਹਾਂ ਨੇ ਗਾਇਕਾਂ ਨੂੰ ਕਿਹਾ ਕਿ ਉਹ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਪੰਜਾਬੀ ਸੱਭਿਆਚਾਰ ਬਾਰੇ ਗੀਤ ਗਾਉਣ।