India

ਕਾਂਗਰਸ ਦਾ ਪ੍ਰਧਾਨ ਕੋਈ ਗੈਰ-ਗਾਂਧੀ ਹੋਵੇ: ਪ੍ਰਿਯੰਕਾ ਗਾਂਧੀ

‘ਦ ਖ਼ਾਲਸ ਬਿਊਰੋ:- ਦੇਸ਼ ਭਰ ਵਿੱਚ ਕਾਂਗਰਸ ਪਾਰਟੀ ਦੀ ਮਾੜੀ ਹਾਲਤ ਨੂੰ ਦੇਖਦਿਆਂ ਕਾਂਗਰਸ ਹਾਈ ਕਮਾਂਡ ਵੱਲੋਂ ਸਵੈ-ਪੜਚੋਲ ਕੀਤੀ ਜਾ ਰਹੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਕਿਸੇ ਗੈਰ-ਗਾਂਧੀ ਨੂੰ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ।

ਪ੍ਰਿਯੰਕਾ ਗਾਂਧੀ ਨੇ ਟਿੱਪਣੀ ਕੀਤੀ ਕਿ “ਸਾਡੇ ਵਿਚੋਂ ਕਿਸੇ ਨੂੰ ਵੀ ਪਾਰਟੀ ਦਾ ਪ੍ਰਧਾਨ ਨਹੀਂ ਹੋਣਾ ਚਾਹੀਦਾ ਹੈ ਅਤੇ ਮੈਂ ਰਾਹੁਲ ਦੀ ਗੱਲ ਨਾਲ ਸਹਿਮਤ ਹਾਂ। ਮੈਨੂੰ ਲਗਦਾ ਹੈ ਕਿ ਪਾਰਟੀ ਨੂੰ ਆਪਣਾ ਰਸਤਾ ਲੱਭਣਾ ਚਾਹੀਦਾ ਹੈ।”

ਕਾਂਗਰਸ ਪਾਰਟੀ ਆਪਣੀ ਗਵਾਚੀ ਹੋਈ ਸ਼ਾਖ਼ ਨੂੰ ਮੁੜ ਹਾਸਿਲ ਕਰਨ ਲਈ ਚਿੰਤਤ ਜ਼ਰੂਰ ਹੈ।

Comments are closed.