International Punjab

ਕਦੋਂ ਖੋਲ੍ਹੋਗੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ : ਲੌਂਗੋਵਾਲ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਾਰਨ ਪਿਛਲੇ 5 ਮਹੀਨਿਆਂ ਤੋਂ ਬੰਦ ਪਏ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲਣ ਦੀ ਮੰਗ ਹੁਣ ਲਗਾਤਾਰ ਉੱਠਣੀ ਸ਼ੁਰੂ ਹੋ ਗਈ ਹੈ। SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਹੋਰ ਕਈ ਤੀਰਥ ਅਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਉੱਥੇ ਹੀ ਸਿਹਤ ਵਿਭਾਗ ਦੀਆਂ ਹਦਾਇਤਾ ਦੀ ਪਾਲਣਾ ਕਰਦਿਆਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਬਿਨਾਂ ਕਿਸੇ ਦੇਰੀ ਨਾਲ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ।

70 ਦਹਾਕਿਆਂ ਦੀ ਅਰਦਾਸ ਤੋਂ ਬਾਅਦ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ  ਹੋਣੇ ਸ਼ੁਰੂ ਹੋਏ ਸਨ। ਜਿਸ ਤੋਂ ਕੁੱਝ ਹੀ ਮਹੀਨਿਆਂ ਬਾਅਦ ਕੋਰੋਨਾਵਾਇਰਸ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਹੋ ਗਿਆ।