India

ਦੇਸ਼ ਦੇ ਇਨ੍ਹਾਂ ਤਿੰਨ ਸੂਬਿਆਂ ਦੇ 50 ਜ਼ਿਲ੍ਹਿਆਂ ‘ਚ ਕੋਰੋਨਾ ਮਚਾ ਰਿਹਾ ਤਬਾਹੀ, ਕੇਂਦਰ ਵਰਤੇਗੀ ਹੋਰ ਸਖ਼ਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਮਹਾਂਮਾਰੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਪੂਰੇ ਦੇਸ਼ ਵਿੱਚ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਦੀ ਸਭ ਤੋਂ ਵੱਧ ਮਾਰ ਪੈ ਰਹੀ ਹੈ। ਇਨ੍ਹਾਂ ਸੂਬਿਆਂ ਵਿੱਚ 50 ਅਜਿਹੇ ਜਿਲ੍ਹੇ ਹਨ, ਜੋ ਕੋਰੋਨਾ ਦੀ ਵੱਡੇ ਪੱਧਰ ‘ਤੇ ਲਪੇਟ ਵਿੱਚ ਆਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਨਿਯਮਾਂ ਦਾ ਸਖਤੀ ਨਾਲ ਪਾਲਣ ਨਹੀਂ ਹੋ ਰਿਹਾ ਹੈ। ਇਹ ਜਾਣਕਾਰੀ ਇਨ੍ਹਾਂ ਸੂਬਿਆਂ ਦੇ ਦੌਰੇ ‘ਤੇ ਗਈਆਂ ਕੇਂਦਰੀ ਟੀਮਾਂ ਨੇ ਸਰਕਾਰ ਨੂੰ ਸੌਂਪੀ ਆਪਣੀ ਰਿਪੋਰਟ ‘ਚ ਦਿੱਤੀ ਹੈ।

ਕੇਂਦਰ ਸਰਕਾਰ ਨੇ ਚਿੱਠੀ ਲਿਖ ਕੇ ਇਨ੍ਹਾਂ ਸੂਬਿਆਂ ਨੂੰ ਕੋਰੋਨਾ ਫੈਲਣ ਤੋਂ ਰੋਕਣ ਲਈ ਸਖਤ ਕਦਮ ਚੁੱਕਣ ਲਈ ਕਿਹਾ ਹੈ। ਸਿਹਤ ਮੰਤਰਾਲੇ ਨੇ ਇਨ੍ਹਾਂ ਸੂਬਿਆਂ ਨੂੰ ਚਿੱਠੀ ਲਿਖੀ ਹੈ। ਚਿੱਠੀ ‘ਚ ਜ਼ਿਆਦਾ ਪੌਜ਼ੇਟਿਵ ਮਾਮਲਿਆਂ ਵਾਲੇ ਖੇਤਰਾਂ ਨੂੰ ਕੰਟੇਨਮੈਂਟ ਜ਼ੋਨ ਬਣਾਉਣ ਤੇ ਪੌਜ਼ੇਟਿਵ ਮਰੀਜ਼ਾਂ ਦੇ ਸੰਪਰਕ ‘ ਆਏ ਲੋਕਾਂ ਦੀ ਪਛਾਣ ਕਰਨ ‘ਚ ਵਰਤੀ ਜਾ ਰਹੀ ਲਾਪ੍ਰਵਾਹੀ ਦਾ ਜ਼ਿਕਰ ਕੀਤਾ ਗਿਆ ਹੈ ਤੇ ਤਿੰਨ ਸੂਬਿਆਂ ਨੂੰ ਵਾਇਰਸ ਦਾ ਪ੍ਰਸਾਰ ਰੋਕਣ ਲਈ ਸਖਤ ਕਦਮ ਚੁੱਕਣ ਲਈ ਕਿਹਾ ਗਿਆ ਹੈ।

ਕੇਂਦਰ ਸਰਕਾਰ ਨੇ ਘੱਟ ਜਾਂਚ ਤੇ ਸਿਹਤ ਕਰਮੀਆਂ ਦੀ ਕਮੀ ਨੂੰ ਲੈਕੇ ਵੀ ਚਿੰਤਾ ਜਾਹਿਰ ਕੀਤੀ ਹੈ। ਇਨ੍ਹਾਂ 50 ਜ਼ਿਲ੍ਹਿਆਂ ‘ਚ ਪੰਜਾਬ ਦੇ 30, ਛੱਤੀਸਗੜ੍ਹ ਦੇ 11 ਤੇ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਸੂਬਿਆਂ ਨੂੰ ਭੇਜੀ ਚਿੱਠੀ ‘ਚ ਸਿਹਤ ਸਕੱਤਰ ਰਾਜੇਸ਼ ਭੂਸਣ ਨੇ ਕਿਹਾ ਕਿ ਕੇਂਦਰ ਨੇ ਟੀਕਿਆਂ ਦੀ ਉਪਲਬਧਤਾ ਦੇ ਮੁੱਦਿਆਂ ‘ਤੇ ਵੀ ਗੌਰ ਕੀਤਾ ਹੈ। ਸਟੌਕ ਦੀ ਉਪਲਬਧਤਾ ਦੇ ਆਧਾਰ ‘ਤੇ ਪੂਰਤੀ ਵਧਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।