‘ਦ ਖ਼ਾਲਸ ਬਿਊਰੋ :- ਪਾਕਿਸਤਾਨ ਵਿੱਚ ਕੋਰੋਨਾ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪਾਕਿਸਤਾਨ ਦੇ ਸੂਬੇ ਪੰਜਾਬ ਵਿੱਚ ਸਿੱਖਿਆ ਸੰਸਥਾਵਾਂ ਨੂੰ ਦੋ ਹਫ਼ਤਿਆਂ ਲਈ ਬੰਦ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਕਈ ਸ਼ਹਿਰਾਂ ਵਿੱਚ ਮੁੜ ਪਾਬੰਦੀਆਂ ਲਾ ਦਿੱਤੀਆਂ ਹਨ, ਸਿਰਫ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਪਾਕਿਸਤਾਨ ਦੇ ਸਭ ਤੋਂ ਵੱਡੇ ਸੂਬੇ ਪੰਜਾਬ ਵਿੱਚ ਪਿਛਲੇ ਛੇ ਦਿਨਾਂ ਤੋਂ 1000 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਕੋਰੋਨਾ ਮਹਾਂਮਾਰੀ ਦੀ ਮੌਜੂਦਾ ਲਹਿਰ ਨੂੰ ਹਲਕੇ ਢੰਗ ਨਾਲ ਨਾ ਲੈਣ।

ਸੂਬੇ ਦੇ ਜਿਨ੍ਹਾਂ ਸੱਤ ਸ਼ਹਿਰਾਂ ਵਿੱਚ ਸਿੱਖਿਆ ਸੰਸਥਾਵਾਂ ਅਗਲੇ ਦੋ ਹਫ਼ਤਿਆਂ ਲਈ ਬੰਦ ਰਹਿਣਗੀਆਂ, ਉਨ੍ਹਾਂ ਵਿੱਚ ਫ਼ੈਸਲਾਬਾਦ, ਗੁੱਜਰਾਂਵਾਲਾ, ਲਾਹੌਰ, ਗੁਜਰਾਤ, ਮੁਲਤਾਨ, ਰਾਵਲਪਿੰਡੀ ਅਤੇ ਸਿਆਲਕੋਟ ਸ਼ਾਮਲ ਹਨ। ਇਸ ਦੇ ਨਾਲ ਹੀ ਇਸਲਾਮਾਬਾਦ, ਪਿਸ਼ਾਵਰ ਤੇ ਮੁਜ਼ੱਫਰਾਬਾਦ ਵਿੱਚ ਵੀ ਸਕੂਲ ਬੰਦ ਰਹਿਣਗੇ। ਸੂਬਾ ਸਰਕਾਰ ’ਚ ਮੰਤਰੀ ਅਸਦ ਉਮਰ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਪਾਕਿਸਤਾਨ ਵਿੱਚ ਕੋਵਿਡ-19 ਦੀ ਤੀਜੀ ਲਹਿਰ ਸ਼ੁਰੂ ਹੋ ਚੁੱਕੀ ਹੈ। ਪਾਕਿਸਤਾਨ ਵਿੱਚ ਕੋਰੋਨਾ ਦਾ ਪਹਿਲਾ ਕੇਸ ਪਿਛਲੇ ਸਾਲ ਫਰਵਰੀ ’ਚ ਮਿਲਿਆ ਸੀ ਅਤੇ ਮੱਧ ਜੂਨ ਵਿੱਚ ਕੋਰੋਨਾ ਮਹਾਂਮਾਰੀ ਸਿਖਰ ’ਤੇ ਸੀ। ਹਾਲਾਂਕਿ, ਮਗਰੋਂ ਕੇਸਾਂ ਦੀ ਗਿਣਤੀ ਘਟਣ ਲੱਗੀ ਸੀ, ਜਿਸ ਨੇ ਅਕਤੂਬਰ 2020 ਵਿੱਚ ਮੁੜ ਰਫ਼ਤਾਰ ਫੜ ਲਈ।

Leave a Reply

Your email address will not be published. Required fields are marked *