Punjab

ਪੰਜਾਬ ‘ਚ ਕੋਰੋਨਾ ਨੂੰ ਲੈ ਕੇ ਇਕੱਠਾਂ ਸਬੰਧੀ ਜਾਰੀ ਹੋਏ ਨਵੇਂ ਨਿਯਮ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਨਵੇਂ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸਨੂੰ ਲੈ ਕੇ ਸੂਬਾ ਸਰਕਾਰਾਂ ਗੰਭੀਰ ਹਨ। ਇਸ ਮਹਾਂਮਾਰੀ ‘ਤੇ ਜਿੱਤ ਪਾਉਣ ਲਈ ਸੂਬਾ ਸਰਕਾਰਾਂ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਪੰਜਾਬ ਸਰਕਾਰ ਨੇ ਇਕੱਠਾਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

•          100 (ਇੰਡੋਰ) ਜਾਂ 200 ਆਊਟਡੋਰ) ਦੇ ਇਕੱਠ ਦੇ ਪ੍ਰਬੰਧਕਾਂ ਨੂੰ ਇਹ ਗੱਲ ਯਕੀਨੀ ਬਣਾਉਣੀ ਪਵੇਗੀ ਕਿ ਇੱਥੇ ਆਉਣ ਵਾਲਿਆਂ ਦਾ 72 ਘੰਟੇ ਪਹਿਲਾਂ ਕੋਰੋਨਾ ਟੈਸਟ ਹੋਇਆ ਹੋਵੇ।

•          ਇਕੱਠ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀ ਨੇ ਕੋਰੋਨਾ ਦਾ ਟੀਕਾ ਲਗਾਇਆ ਹੋਵੇ ਅਤੇ ਉਸ ਕੋਲ ਇਸ ਦਾ ਸਬੂਤ ਹੋਵੇ।

•          ਇਹ ਨਿਯਮ ਸਮਾਜਿਕ, ਧਾਰਮਿਕ , ਖੇਡਾਂ ਅਤੇ ਸੱਭਿਆਚਾਰਕ ਇਕੱਠਾਂ ਉੱਤੇ ਲਾਗੂ ਹੋਵੇਗਾ।

•          ਇਕੱਠਾਂ ਵਿੱਚ ਆਉਣ ਵਾਲੇ ਵਿਅਕਤੀ ਜੇ ਮਾਸਕ ਨਹੀਂ ਲਾਉਂਦੇ ਅਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮ ਦਾ ਉਲੰਘਣ ਕਰਦੇ ਹਨ ਤਾਂ ਵੀ ਜੁਰਮਾਨਾ ਕੀਤਾ ਜਾਵੇਗਾ।

•          ਸੜਕਾਂ ਅਤੇ ਗਲੀਆਂ ਬਜ਼ਾਰਾਂ ਸਮੇਤ ਜਨਤਕ ਥਾਂਵਾਂ ਉੱਤੇ ਬਿਨਾਂ ਮਾਸਕ ਤੋਂ ਘੁੰਮਣ ਉੱਤੇ ਵੀ ਜੁਰਮਾਨਾ ਕੀਤਾ ਜਾਵੇਗਾ।

•          ਮਾਰਕੀਟ ਵਿੱਚ ਮਾਸਕ ਨਾ ਪਾਉਣ ਵਾਲੇ ਦੁਕਾਨਦਾਰਾਂ ਅਤੇ ਗਾਹਕਾ ਨੂੰ ਵੀ ਜੁਰਮਾਨਾ ਭੁਗਤਣਾ ਪਵੇਗਾ।