‘ਦ ਖ਼ਾਲਸ ਬਿਊਰੋ:- ਅੱਜ 26 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਮਨ ਕੀ ਬਾਤ’ ਪ੍ਰੋਗਰਾਮ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ, 1999 ਵਿੱਚ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਜਲੀ ਦਿੰਦਿਆਂ ਕਿਹਾ ਕਿ  21 ਸਾਲ ਪਹਿਲਾਂ ਅੱਜ ਦੇ ਦਿਨ ਕਾਰਗਿਲ ਦੀ ਲੜਾਈ ‘ਚ ਸਾਡੀ ਫੌਜ ਨੇ ਭਾਰਤ ਦੀ ਜਿੱਤ ਦਾ ਝੰਡਾ ਲਹਿਰਾਇਆ ਸੀ। ਉਨ੍ਹਾਂ ਕਿਹਾ ਕਿ, ਕਾਰਗਿਲ ਅਜਿਹੀ ਘਟਨਾ ਹੈ ਜਿਸ ਵਿੱਚ ਪਾਕਿਸਤਾਨ ਨੇ ਦੋਸਤੀ ਦੇ ਨਾਮ ’ਤੇ ਭਾਰਤ ਦੀ ਪਿੱਠ ਵਿੱਚ ਛੁਰਾ ਮਾਰਿਆ ਸੀ ਅਤੇ ਭਾਰਤ ਦੀ ਧਰਤੀ ‘ਤੇ ਕਬਜ਼ਾ ਕਰਨ ਦੇ ਨਾਲ-ਨਾਲ ਅੰਦਰੂਨੀ ਲੜਾਈ ਤੋਂ ਧਿਆਨ ਹਟਾਉਣ ਦੀ ਹਿੰਮਤ ਕੀਤੀ ਸੀ।

 

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਕਿਹਾ ਕਿ, ਤੁਸੀਂ ਇਸ ਚੀਜ਼ ਦੀ ਕਲਪਨਾ ਕਰ ਸਕਦੇ ਹੋ ਕਿ ਉੱਚੇ ਪਹਾੜਾਂ ‘ਤੇ ਬੈਠਾ ਹੋਇਆ ਦੁਸ਼ਮਣ ਅਤੇ ਉਚਾਈ ਤੋਂ ਹੇਠਾਂ ਸਾਡੇ ਬਹਾਦਰ ਸਿਪਾਹੀ ਦੁਸ਼ਮਣਾਂ ਦਾ ਸਾਹਮਣਾ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ,  ਜਿੱਤ ਪਹਾੜ ਦੀ ਉੱਚਾਈ ਦੀ ਨਹੀਂ ਸੀ, ਬਲਕਿ ਉੱਚੇ ਹੌਂਸਲੇ ਅਤੇ ਭਾਰਤੀ ਫੌਜਾਂ ਦੀ ਸੱਚੀ ਬਹਾਦਰੀ ਦੀ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਨੂੰ ਕਾਰਗਿਲ ਯੁੱਧ ਵਿਚ ਭਾਰਤੀ ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਨੂੰ ਦੂਜਿਆਂ ਨਾਲ ਸਾਂਝਾ ਕਰਨ ਦੀ ਅਪੀਲ ਕੀਤੀ ਹੈ।

 

ਕੋਰੋਨਾਵਾਇਰਸ ਬਾਰੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ‘ਚ ਕੋਰੋਨਾਵਾਇਰਸ ਦੇ ਹਾਲਾਤ ਦੂਸਰੇ ਦੇਸ਼ਾਂ ਨਾਲੋ ਕਿਤੇ ਜਿਆਦਾ ਠੀਕ ਹਨ, ਪਰ ਖਤਰਾ ਹਾਲੇ ਟਲਿਆ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਚੌਕਸ ਹੋਣ ਦੀ ਲੋੜ ਹੈ।

 

ਇਸ ਮੌਕੇ ਪ੍ਰਧਾਨ ਮੰਤਰੀ ਨੇ ਇਕ ਵਾਰ ਫੇਰ ਸਾਰੇ ਦੇਸ਼ ਵਾਸੀਆਂ ਮਾਸਕ ਪਾ ਕੇ ਰੱਖਣ ਅਤੇ ਇਕ ਦੂਜੇ ਤੋਂ 6 ਫੁੱਟ ਤੱਕ ਦੀ ਦੂਰੀ ਬਣਾਏ ਰੱਖਣ ਦੀ ਵੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *