India International Punjab

ਕੋਰੋਨਾ ਵੈਕਸੀਨ ਦਾ ਟੀਕਾ-ਇੱਕ ਅਪ੍ਰੈਲ ਨੂੰ 45 ਸਾਲ ਤੋਂ ਵੱਧ ਉਮਰ ਵਾਲੇ ਲੋਕ ਹੋ ਜਾਣ ਤਿਆਰ

ਖ਼ਾਲਸ ਬਿਊਰੋ (ਜਗਜੀਵਨ ਮੀਤ):- ਸਰਕਾਰ ਨੇ ਪਹਿਲੀ ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦਾ ਐਲਾਨ ਕੀਤਾ ਹੈ। ਇਸ ਉਮਰ ਵਰਗ ਦੇ ਲੋਕਾਂ ਨੂੰ ਵੈਕਸੀਨ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕੈਬਨਿਟ ਦੀ ਬੈਠਕ ਤੋਂ ਬਾਅਦ ਮੀਡਿਆ ਨਾਲ ਗੱਲ ਕਰਦਿਆਂ ਕਿਹਾ ਕਿ ਵੈਕਸੀਨ ਦੀ ਦੂਜੀ ਡੋਜ਼ ਡਾਕਟਰਾਂ ਦੀ ਸਲਾਹ ਅਨੁਸਾਰ ਚਾਰ ਤੋਂ ਅੱਠ ਹਫ਼ਤਿਆਂ ਦਰਮਿਆਨ ਲਗਵਾਈ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ 4.85 ਕਰੋੜ ਲੋਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਪਿਛਲੇ 24 ਘੰਟਿਆਂ ਵਿੱਚ 32 ਲੱਖ ਲੋਕ ਵੈਕਸੀਨ ਲੈ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਸ ਵਾਇਰਸ ਨੂੰ ਹੋਰ ਫੈਲਣ ਨਹੀਂ ਦਿੱਤਾ ਜਾਵੇਗਾ। ਪੰਜਾਬ ਵਿੱਚ 80 ਫ਼ੀਸਦੀ ਕੇਸ ਯੂਕੇ ਸਟਰੇਨ ਨਾਲ ਸਬੰਧਤ ਹੋਣ ਸਬੰਧੀ ਪੁੱਛੇ ਸੁਆਲ ਦੇ ਜੁਆਬ ’ਚ ਉਨ੍ਹਾਂ ਕਿਹਾ ਕਿ ਵਾਇਰਸ ਦੇ ਨਵੇਂ ਰੂਪ ਸਾਹਮਣੇ ਆ ਰਹੇ ਹਨ। ਇਸੇ ਲਈ ਵੈਕਸੀਨੇਸ਼ਨ ਤੋ ਹੋਰ ਸਵਧਾਨੀਆਂ ਹੀ ਬਚਾਅ ਹੈ।