India

24 ਘੰਟਿਆਂ ਵਿੱਚ 4 ਹਜ਼ਾਰ ਲੋਕ ਹਾਰ ਗਏ ਕੋਰੋਨਾ ਦੀ ਜੰਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਿਛਲੇ 24 ਘੰਟਿਆਂ ਵਿੱਚ ਪੂਰੇ ਦੇਸ਼ ਵਿੱਚ ਕੋਰੋਨਾ ਦੇ ਚਾਰ ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 4 ਹਜ਼ਾਰ ਲੋਕ ਕੋਰੋਨਾ ਦੀ ਜੰਗ ਹਾਰ ਗਏ ਹਨ। ਜ਼ਿਕਰਯੋਗ ਹੈ ਕਿ ਤਿੰਨ ਲੱਖ ਤੋਂ ਵੱਧ ਲੋਕ ਤੰਦਰੁਸਤ ਵੀ ਹੋਏ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ 24 ਘੰਟਿਆਂ ਵਿੱਚ ਕੁੱਲ 4,03,738 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3,86,444 ਲੋਕ ਠੀਕ ਹੋ ਕੇ ਆਪਣੇ ਘਰ ਗਏ ਹਨ। ਦੱਸ ਦਈਏ ਕਿ ਭਾਰਤ ਵਿੱਚ ਹੁਣ ਤੱਕ 2,42,362 ਲੋਕਾਂ ਦੀ ਕੋਰੋਨਾਵਾਇਰਸ ਨਾਲ ਮੌਤ ਹੋਈ ਹੈ।