India International Punjab

ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਟਲੀ ਸੁਣਵਾਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਤੋਂ ਬਾਅਦ ਇਸ ਹਿੰਸਾ ਦੇ ਮੁੱਖ ਮੁਲਜ਼ਮ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਟਲ ਗਈ ਹੈ। ਤੀਸ ਹਜ਼ਾਰੀ ਕੋਰਟ ਵਿੱਚ ਸੁਣਵਾਈ ਦੌਰਾਨ ਦਿੱਲੀ ਪੁਲਿਸ ਨੂੰ 2 ਵਜੇ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ। ਹੁਣ ਮਾਮਲੇ ਦੀ ਸੁਣਵਾਈ ਕੱਲ੍ਹ ਹੋਵੇਗੀ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੀਪ ਸਿੱਧੂ 50 ਦਿਨਾਂ ਤੋਂ ਜੇਲ੍ਹ ਵਿੱਚ ਬੰਦ ਹੈ।