India

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤ ਨੂੰ ਸਵੇੈ-ਨਿਰਭਰ ਬਣਾਉਣ ਬਾਰੇ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ:- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਉਪਕਰਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ, ਉਹਨਾਂ ਕਿਹਾ ਕਿ ਰੱਖਿਆ ਖੇਤਰ ਦੇ 101 ਉਪਕਰਣਾਂ ਦੀ ਦਰਾਮਦ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਯਾਨਿ ਕਿ ਹੁਣ ਉਪਕਰਣ ਜਾਂ ਸਾਜੋ ਸਮਾਨ ਬਾਹਰਲੇ ਮੁਲਕਾਂ ਤੋਂ ਭਾਰਤ ਨਹੀਂ ਮੰਗਵਾਇਆ ਜਾਵੇਗਾ, ਇਨ੍ਹਾਂ ਨੂੰ ਭਾਰਤ ਵਿੱਚ ਹੀ ਤਿਆਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਰੱਖਿਆ ਖੇਤਰ ਵਿੱਚ ਭਾਰਤ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਰੱਖਿਆ ਮੰਤਰੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਟਵੀਟ ਕਰਕੇ ਦਿੱਤੀ ਹੈ।