India

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਦੱਸਿਆ ਕਿਸਾਨਾਂ ਦੇ ਹੱਕ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਖੇਤੀ ਕਾਨੂੰਨਾਂ ਦੀ ਸਫਾਈ ਦਿੰਦਿਆਂ ਕਿਹਾ ਕਿ ਖੇਤੀਬਾੜੀ ਖੇਤਰ ਲਈ ਉਠਾਏ ਗਏ ਕਦਮਾਂ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ ਹੈ ਅਤੇ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤਾਂ ਲਈ ਬਣਾਏ ਗਏ ਹਨ।

ਰਾਜਨਾਥ ਸਿੰਘ ਨੇ ਕਿਹਾ ਕਿ “ ਅਸੀਂ ਆਪਣੇ ਕਿਸਾਨ ਭਰਾਵਾਂ ਨੂੰ ਹਮੇਸ਼ਾ ਸੁਨਣ ਦੇ ਲਈ, ਉਨ੍ਹਾਂ ਦੀ ਗਲਤ-ਫਹਿਮੀ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਹਰ ਭਰੋਸਾ ਦੇਣ ਦੇ ਲਈ ਤਿਆਰ ਹਾਂ। ਸਾਡੀ ਸਰਕਾਰ ਹਮੇਸ਼ਾ ਗੱਲਬਾਤ ਦੇ ਲਈ ਤਿਆਰ ਹੈ। ”

ਉਨ੍ਹਾਂ ਨੇ ਕਿਹਾ ਕਿ “ ਖੇਤੀਬਾੜੀ ਇੱਕ ਅਜਿਹਾ ਖੇਤਰ ਹੈ ਜੋ ਮਹਾਂਮਾਰੀ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਵਿੱਚ ਕਾਮਯਾਬ ਰਿਹਾ ਹੈ ਅਤੇ ਅਸਲ ਵਿੱਚ ਇਹ ਬਹੁਤ ਵਧੀਆ ਤਰੀਕੇ ਦੇ ਨਾਲ ਉੱਭਰ ਕੇ ਬਾਹਰ ਆਇਆ ਹੈ। ਸਾਡੀ ਉਪਜ ਅਤੇ ਖਰੀਦ ਭਰਪੂਰ ਰਹੀ ਹੈ ਅਤੇ ਸਾਡੇ ਗੋਦਾਮ ਭਰੇ ਹੋਏ ਹਨ। ”