India

ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਕੀਤਾ ਗ੍ਰਿਫਤਾਰ, 12 ਵਜੇ ਕਰੇਗੀ ਪ੍ਰੈੱਸ ਕਾਨਫਰੰਸ

‘ਦ ਖ਼ਾਲਸ ਬਿਊਰੋ :- ਦਿੱਲੀ ਪੁਲੀਸ ਨੇ ਅਦਾਕਾਰ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਪੈਸ਼ਲ ਸੈੱਲ ਨੇ ਦੀਪ ਸਿੱਧੂ ਦੀ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ ਹੈ। 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਦੀਪ ਸਿੱਧੂ ਦੀ ਭਾਲ ਕਰ ਰਹੀ ਸੀ। ਦਿੱਲੀ ਪੁਲਿਸ ਨੇ ਚੰਡੀਗੜ੍ਹ ਅਤੇ ਅੰਬਾਲਾ ਵਿੱਚ ਜ਼ੀਰਕਪੁਰ ਇਲਾਕੇ ਤੋਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਗਣਤੰਤਰ ਦਿਹਾੜੇ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਹੋਈ ਘਟਨਾ ਦੇ ਮਾਮਲੇ ‘ਚ ਦੀਪ ਸਿੱਧੂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ ਅਤੇ ਦਿੱਲੀ ਪੁਲੀਸ ਨੇ ਸਿੱਧੂ ਤੇ 3 ਹੋਰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ 1 ਲੱਖ ਰੁਪਏ ਦਾ ਇਨਾਮ ਐਲਾਨ ਕੀਤਾ ਸੀ। ਦੀਪ ਸਿੱਧੂ ਉੱਤੇ 26 ਜਨਵਰੀ ਨੂੰ ਦਿੱਲੀ ‘ਚ ਕਿਸਾਨਾਂ ਵੱਲੋਂ ਕੱਢੇ ਟਰੈਕਟਰ ਮਾਰਚ ਦੌਰਾਨ ਕਿਸਾਨਾਂ ਨੂੰ ਭੜਕਾਉਣ ਅਤੇ ਲਾਲ ਕਿਲ੍ਹੇ ਵਿੱਚ ਦਾਖਲ ਹੋ ਕੇ ਹਿੰਸਾ ਫੈਲਾਉਣ ਦਾ ਦੋਸ਼ ਹੈ।