India

ਸੰਵਿਧਾਨ ਵਿੱਚੋਂ ਇਨ੍ਹਾਂ ਦੋ ਸ਼ਬਦਾਂ ਨੂੰ ਹਟਾਉਣ ਦੀ ਮੰਗ

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਵਿੱਚ ਅੱਜ ਸੰਵਿਧਾਨ ਨੂੰ ਸੰਬੰਧਿਤ ਇੱਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ ਜਿਸ ਵਿੱਚ ਸੰਵਿਧਾਨ ਦੀ ਪ੍ਰਸਤਾਵਨਾ ਵਿੱਚੋਂ ‘ਸਮਾਜਵਾਦੀ’ ਤੇ ‘ਧਰਮ ਨਿਰਪੇਖ’ ਵਰਗੇ ਸ਼ਬਦਾਂ ਨੂੰ ਹਟਾਏ ਜਾਣ ਦੀ ਮੰਗ ਕੀਤੀ ਗਈ ਹੈ। ਵਕੀਲ ਬਲਰਾਮ ਸਿੰਘ,ਕਰੁਨੇਸ਼ ਕੁਮਾਰ ਸ਼ੁਕਲਾ ਅਤੇ ਪਰਵੇਸ਼ ਕੁਮਾਰ ਵੱਲੋਂ ਦਾਖ਼ਲ ਪਟੀਸ਼ਨ ਵਿੱਚ ਇਨ੍ਹਾਂ ਦੋਵਾਂ ਸ਼ਬਦਾਂ ਨੂੰ ਪ੍ਰਸਤਾਵਨਾ ’ਚੋਂ ਹਟਾਉਣ ਲਈ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ।

ਇਹ ਦੋਵੇਂ ਸ਼ਬਦ 42ਵੀਂ ਸੰਵਿਧਾਨਕ ਸੋਧ ਤਹਿਤ ਸ਼ਾਮਲ ਕੀਤੇ ਗਏ ਸਨ। ਜਨਹਿੱਤ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ 1976 ਵਿੱਚ ਕੀਤੀ ਸੋਧ ‘ਭਾਰਤ ਦੇ ਇਤਿਹਾਸਕ ਤੇ ਸੱਭਿਆਚਾਰਕ ਵਿਸ਼ਾ-ਵਸਤੂ ਸਮੇਤ ਸੰਵਿਧਾਨਕ ਅਕੀਦਿਆਂ ਦੀ ਖ਼ਿਲਾਫ਼ ਹੈ।

ਪਟੀਸ਼ਨਰ ਨੇ ਕਿਹਾ ਕਿ ਇਹ ਸੰਵਿਧਾਨ ਦੀ ਧਾਰਾ 19(1)ਏ ਤੇ 25 ਦੀ ਵੀ ਉਲੰਘਣਾ ਹੈ। ਪਟੀਸ਼ਨਰਾਂ ਨੇ ਕਿਹਾ ਕਿ ਰਾਜ ਦੀ ਕਮਿਊਨਿਸਟ ਥਿਊਰੀ ਨੂੰ ਭਾਰਤੀ ਸੰਦਰਭ ਵਿੱਚ ਲਾਗੂ ਨਹੀਂ ਕੀਤਾ ਜਾ ਸਕਦਾ ਤੇ ਇਹ ਭਾਰਤ ਦੇ ਸਮਾਜਿਕ,ਆਰਥਿਤ ਹਾਲਾਤ ਤੇ ਧਾਰਮਿਕ ਭਾਵਨਾਵਾਂ ਦੇ ਵੀ ਉਲਟ ਹੈ।