Punjab

ਹਾਈ ਕੋਰਟ ਨੇ DGP ਦਿਨਕਰ ਗੁਪਤਾ ਨੂੰ ਦਿੱਤੀ ਰਾਹਤ

 

‘ਦ ਖ਼ਾਲਸ ਬਿਊਰੋਂ:-  ਅੱਜ ਪੰਜਾਬ ਹਰਿਆਣਾ ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਦਿਨਕਰ ਗੁਪਤਾ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ।  ਜਿਸ ਤੋਂ ਬਾਅਦ ਪੰਜਾਬ ਦੇ ਇੱਕ ਹੋਰ ਡੀਜੀਪੀ (DGP) ਮੁਹੰਮਦ ਮੁਸਤਫਾ ਨੇ ਵੀ ਦਿਨਕਰ ਗੁਪਤਾ ਖਿਲਾਫ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ ਯਾਨੀ ਸੀਏਟੀ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੀ ਨਿਯੁਕਤੀ ਨੂੰ ਪਹਿਲਾਂ ਚੁਣੌਤੀ ਦਿੱਤੀ ਗਈ ਸੀ ਅਤੇ ਪੰਜਾਬ ਸਰਕਾਰ ਤੋਂ ਇਲਾਵਾ ਯੂਪੀਐਸਸੀ ਨੂੰ ਵੀ ਇੱਕ ਪਾਰਟੀ ਬਣਾਇਆ ਗਿਆ ਸੀ।

 

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਅਤੇ ਦਿਨਕਰ ਗੁਪਤਾ ਨੂੰ ਝਟਕਾ ਦਿੰਦਿਆ ਉਨ੍ਹਾਂ ਦੀ ਨਿਯੁਕਤੀ ਨੂੰ ਗਲਤ ਕਰਾਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਅਤੇ ਦਿਨਕਰ ਗੁਪਤਾ ਨੇ ਇਸ ਫੈਸਲੇ ਖਿਲਾਫ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ । ਹਾਈ ਕੋਰਟ ਨੇ ਯੂਪੀਐਸਸੀ ਤੋਂ ਡੀਜੀਪੀ ਦੀ ਨਿਯੁਕਤੀ ਦੀ ਪ੍ਰਕਿਰਿਆ ਅਤੇ ਜਿਨ੍ਹਾਂ ਦੇ ਨਾਮ ਪੈਨਲ ਨੂੰ ਭੇਜੇ ਗਏ ਸਨ।  ਉਨ੍ਹਾਂ ਦਾ ਸਰਵਿਸ ਰਿਕਾਰਡ ਅਤੇ ਪੂਰਾ ਬਿਊਰਾ ਮੰਗਿਆ ਸੀ।

 

 ਪੰਜਾਬ ਸਰਕਾਰ ਅਤੇ ਦਿਨਕਰ ਗੁਪਤਾ ਦੇ ਵਕੀਲ ਪੁਨੀਤ ਬਾਲੀ ਨੇ ਹਾਈ ਕੋਰਟ ਵਿੱਚ ਆਪਣੀਆਂ ਦਲੀਲਾਂ ਵਿੱਚ ਕਿਹਾ ਸੀ ਕਿ ਹਰ ਰਾਜ ਦੇ ਵੱਖੋ ਵੱਖਰੇ ਹਾਲਾਤ ਹੁੰਦੇ ਹਨ। ਪੰਜਾਬ ਇਕ ਸੰਵੇਦਨਸ਼ੀਲ ਅਤੇ ਸਰਹੱਦੀ ਸੂਬਾ ਹੈ। ਇਸ ਲਈ ਦਿਨਕਰ ਗੁਪਤਾ ਦੇ ਤਜਰਬੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੰਜਾਬ ਦਾ ਡੀਜੀਪੀ ਬਣਾਇਆ ਗਿਆ ਹੈ।  ਇਸ ਵਿਚ ਯੂਪੀਐਸਸੀ  (UPSC)  ਨੇ  ਨਿਯੁਕਤੀ ਕੀਤੀ ਹੈ।

 

ਹਾਈ ਕੋਰਟ ਦਾ ਵਿਸਥਾਰਤ ਆਦੇਸ਼ ਅਜੇ ਆਉਣਾ ਬਾਕੀ ਹੈ। ਬਾਲੀ ਨੇ ਕਿਹਾ ਕਿ ਮੁਹੰਮਦ ਮੁਸਤਫਾ ਸੁਪਰੀਮ ਕੋਰਟ ਜਾ ਸਕਦੇ ਹਨ, ਕਿਉਂਕਿ ਹਰ ਕਿਸੇ ਨੂੰ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਵਿੱਚ ਜਾਣ ਦਾ ਅਧਿਕਾਰ ਹੁੰਦਾ ਹੈ।