‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਅੰਮ੍ਰਿਤਸਰ ਵਿੱਚ ਸ਼੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਬਰਸੀ ਨੂੰ ਮਨਾਉਣ ਸਬੰਧੀ SGPC ਅਹੁਦੇਦਾਰਾਂ ਤੇ ਸਿੱਖ ਸੰਗਠਨਾਂ ਵਿਚਾਲੇ ਭਾਰੀ ਤਕਰਾਰ ਹੋਈ ਹੈ। ਇਸ ਬਰਸੀ ਸਮਾਗਮ ਦੇ ਮੌਕੇ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅੰਤ੍ਰਿਗ ਕਮੇਟੀ ਦੇ ਮੈਂਬਰ ਅਰਦਾਸ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਜਿਸ ‘ਤੇ ਸਿੱਖ ਸੰਗਠਨਾਂ ਵੱਲੋਂ ਇਤਰਾਜ਼ ਜਤਾਇਆ ਗਿਆ ਹੈ।

ਸਿੱਖ ਸੰਗਠਨਾਂ ਦੇ ਮੈਂਬਰਾਂ ਨੇ ਇਨ੍ਹਾਂ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਲਾਏ ਹਨ। ਮੈਂਬਰਾਂ ਨੇ ਦੋਸ਼ ਲਾਇਆ ਕਿ ਜਦੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਇਨ੍ਹਾਂ ਨੂੰ ਧਾਰਿਮਕ ਸਜ਼ਾ ਲਗਾਈ ਹੈ, ਇੱਕ ਮਹੀਨੇ ਤੱਕ ਕਿਸੇ ਵੀ ਜਨਤਕ ਪ੍ਰਗੋਰਾਮ ਵਿੱਚ ਸ਼ਾਮਿਲ ਹੋਣ ਦੀ ਮਨਾਹੀ ਕੀਤੀ ਹੈ ਤਾਂ ਇਸਦੇ ਬਾਵਜੂਦ SGPC ਦੇ ਮੈਂਬਰ ਇਸ ਪ੍ਰੋਗਰਾਮ ਵਿੱਚ ਕਿਸਦੀ ਆਗਿਆ ਨਾਲ ਆਏ ਹਨ। ਦੋਵਾਂ ਧਿਰਾਂ ਵਿਚਾਲੇ ਇਸ ਮਾਮਲੇ ‘ਤੇ ਕਾਫੀ ਚਿਰ ਤੱਕ ਬਹਿਸਬਾਜ਼ੀ ਚੱਲਦੀ ਰਹੀ।

Leave a Reply

Your email address will not be published. Required fields are marked *