Punjab

ETT ਦੇ ਉਮੀਦਵਾਰ 13 ਨਵੰਬਰ ਤੱਕ ਜਮ੍ਹਾ ਕਰਵਾ ਸਕਦੇ ਹਨ ਆਨ-ਲਾਈਨ ਫੀਸ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਫੀਸ ਨਾ ਜਮ੍ਹਾ ਕਰਵਾ ਸਕਣ ਵਾਲੇ ਉਮੀਦਵਾਰਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫੀਸ ਜਮ੍ਹਾਂ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਹੈ। ਉਮੀਦਵਾਰ 12 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 13 ਨਵੰਬਰ ਦੁਪਹਿਰ 12 ਵਜੇ ਤੱਕ ਆਨ ਲਾਈਨ ਫੀਸ ਜਮ੍ਹਾ ਕਰਵਾ ਸਕਦੇ ਹਨ। ਇਸ ਸਮੇਂ ਦੌਰਾਨ ਹੋਰ ਕੋਈ ਵੀ ਰਜਿਸਟ੍ਰੇਸ਼ਨ ਨਹੀਂ ਕੀਤੀ ਜਾ ਸਕੇਗੀ।

ਪੰਜਾਬ ਸਰਕਾਰ ਨੇ 6 ਮਾਰਚ 2020 ਨੂੰ ਈ.ਟੀ.ਟੀ. ਅਧਿਆਪਕਾਂ ਦੀਆਂ 2364 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਸੀ। ਇਸ ਵਾਸਤੇ ਬਹੁਤ ਸਾਰੇ ਉਮੀਦਵਾਰਾਂ ਨੇ ਆਨ ਲਾਈਨ ਅਪਲਾਈ ਕੀਤਾ ਸੀ, ਪਰ ਉਨ੍ਹਾਂ ਨੇ ਫੀਸ ਨਹੀਂ ਭਰੀ ਸੀ।