Punjab

ਆਪ ਆਗੂ ਨੂੰ ਰਿਸ਼ਵਤ ਮੰਗਣੀ ਪਈ ਮਹਿੰਗੀ, ਪਾਰਟੀ ਨੇ ਦਿਖਾਇਆ ਬਾਹਰ ਦਾ ਰਸਤਾ

ਦ ਖ਼ਾਲਸ ਬਿਊਰੋ : ਸੱਤਾਧਾਰੀ ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਖਿਲਾਫ ਚਲਾਈ ਗਈ ਮੁਹਿੰਮ ‘ਤੇ ‘ਆਪ’ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਆਗੂ ਨੇ ਸਹਾਇਕ ਸਬ ਇੰਸਪੈਕਟਰ (ਏ.ਐੱਸ.ਆਈ.) ਨੂੰ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਲਗਵਾਉਣ ਦੇ ਬਦਲੇ 15 ਹਜ਼ਾਰ ਦੀ ਰਿਸ਼ਵਤ ਮੰਗੀ। ਇਸ ਦੀ ਕਾਲ ਰਿਕਾਰਡਿੰਗ ਵਾਇਰਲ ਹੋ ਗਈ। ਜਿਸ ਤੋਂ ਬਾਅਦ ਆਗੂ ਨੂੰ ਪਾਰਟੀ ‘ਚੋਂ ਬਰਖਾਸਤ ਕਰ ਦਿੱਤਾ ਗਿਆ। ਇਹ ਮਾਮਲਾ ਬਠਿੰਡਾ ਜ਼ਿਲ੍ਹੇ ਦਾ ਹੈ।

ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਦੋਸ਼ੀ ਆਗੂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।ਕਾਲ ਰਿਕਾਰਡਿੰਗ ਵਿੱਚ ਆਮ ਆਦਮੀ ਪਾਰਟੀ ਗੋਨਿਆਣਾ ਬਠਿੰਡਾ ਦੇ ਐਸਸੀ ਵਿੰਗ ਦੇ ਕੋ-ਬਲਾਕ ਇੰਚਾਰਜ ਗੁਰਪ੍ਰੀਤ ਸਿੰਘ ਕਿਸੇ ਨਾਲ ਗੱਲ ਕਰ ਰਹੇ ਹਨ। ਸਾਹਮਣੇ ਵਾਲੇ ਦਾ ਕਹਿਣਾ ਹੈ ਕਿ ਏਐਸਆਈ ਕਹਿ ਰਿਹਾ ਹੈ ਕਿ ਉਸ ਕੋਲ ਪਹਿਲਾਂ ਦੇਣ ਲਈ ਕੁਝ ਨਹੀਂ ਹੈ, ਬਾਦ ਵਿੱਚ ਜੋ ਮਰਜ਼ੀ ਕਰ ਲੈਣਾ। ‘ਆਪ’ ਆਗੂ ਨੇ ਕਿਹਾ ਕਿ ਪੀਏ ਨੂੰ ਵੀ ਕੁਝ ਦੇਣਾ ਪਵੇਗਾ। ਗੋਨਿਆਣਾ ਪੁਲੀਸ ਚੌਕੀ ਤੋਂ ਏਐਸਆਈ ਨੂੰ ਕਿੱਲੀ ਨਿਹਾਲ ਸਿੰਘ ਵਾਲਾ ਚੌਕੀ ਵਿੱਚ ਤਬਦੀਲ ਕਰਨ ਦੀ ਗੱਲ ਚੱਲ ਰਹੀ ਸੀ।

ਇਸ ਮਾਮਲੇ ਵਿੱਚ ‘ਆਪ’ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਰਖਾਸਤ ਕੀਤਾ ਗਿਆ ਹੈ। ਉਨ੍ਹਾਂ ਪੁਲਿਸ ਅਧਿਕਾਰੀ ਦੀ ਬਦਲੀ ਦਾ ਭਰੋਸਾ ਦਿੱਤਾ। ਬਦਲੇ ਵਿਚ ਰਿਸ਼ਵਤ ਦੀ ਮੰਗ ਕੀਤੀ ਗਈ ਜਿਸ ਦੀ ਕਾਲ ਰਿਕਾਰਡਿੰਗ ਸਾਹਮਣੇ ਆਈ ਹੈ।