Punjab

ਕੇਂਦਰ ਤੋਂ ਪੰਜਾਬ ਦਾ ਰਵਾਇਤੀ ਕਿਸਾਨ-ਆੜ੍ਹਤੀਆ ਸਿਸਟਮ ਨਾ ਤੋੜਨ ਦੀ ਕੀਤੀ ਮੰਗ :- ਕੈਪਟਨ

‘ਦ ਖ਼ਾਲਸ ਬਿਊਰੋ :- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਤਰ-ਮੰਤਰ ਦੇ ਧਰਨੇ ਦੋਰਾਨ ਕੇਂਦਰ ਸਰਕਾਰ ਨੂੰ ਸੰਬੋਧਨ ਕਰਦਿਆ ਪੰਜਾਬ ਲਈ ਮਾਲ ਅਤੇ ਯਾਤਰੀ ਗੱਡੀਆਂ ਚਲਾਉਣ ਦੀ ਮੰਗ ਕਰਦਿਆ ਕਿਹਾ ਕਿ, ਪੰਜਾਬ ਸਰਕਾਰ ਰੇਲ ਗੱਡੀਆਂ ਦੀ ਸੁਰੱਖਿਆ ਲਈ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਨਾਲ ਪੰਜਾਬ ਪੁਲੀਸ ਤਾਇਨਾਤ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਪੰਜਾਬੀਆਂ ਵੱਲੋਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਵਾਉਦਿਆਂ ਕਿਹਾ ਕਿ ਉਹ ਕਿਸਾਨਾਂ ਲਈ ਬਣੇ ਰਵਾਇਤੀ ਕਿਸਾਨ ਆੜ੍ਹਤੀਆ ਸਿਸਟਮ ਨੂੰ ਨਾ ਤੋੜਿਆ ਜਾਵੇ।

 

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਸਰਕਾਰ ਦੇ ਮੰਤਰੀਆਂ ਵੱਲੋਂ ਤਾਲਮੇਲ ਜਾਰੀ ਹੈ ਤੇ ਕਿਸਾਨਾਂ ਨੇ ਦੋ ਕਾਰਪੋਰੇਟ ਘਰਾਣਿਆਂ ਦੇ ਥਰਮਲ ਪਲਾਂਟਾਂ ਨੂੰ ਜਾਂਦੇ ਰੇਲ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਤੋਂ ਜੀਐਸਟੀ (GST) ਦੀ ਅਦਾਇਗੀ ਦੀ ਵੀ ਮੰਗ ਕੀਤੀ।

 

ਕੈਪਟਨ ਅਮਰਿੰਦਰ ਸਿੰਘ ਨੇ ਬਾਰਦਾਨੇ ਦੀ ਕਮੀ ਕਾਰਨ ਝੋਨਾ ਚੁੱਕਣ ਵਿੱਚ ਪ੍ਰੇਸ਼ਾਨੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਪਹਿਲਾਂ ਪਿਆ ਝੋਨਾ ਚੁੱਕਣ ਦੀ ਮੰਗ ਕੀਤੀ । ਉਨ੍ਹਾਂ ਈਡੀ (ED) ਵੱਲੋਂ ਭੇਜੇ ਨੋਟਿਸਾਂ ਦੇ ਸਮੇਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿੰਦਿਆ ਤੇ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਦਾ ਵਾਅਦਾ ਕੀਤਾ ਹੈ।