India Punjab

ਦੋ ਦਿਨ ਪਹਿਲਾਂ ਹੀ ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਗੁਰਲਾਬ ਸਿੰਘ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੀ ਅੰਦੋਲਨ ਦਿਨੋ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨਾਂ ਨੂੰ ਹਰ ਵਰਗ ਪੂਰਾ ਸਮਰਥਨ ਦੇ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਸੜਕ ਹਾਦਸਿਆਂ ਵਿੱਚ, ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਰੋਜ਼ ਹੀ ਕਿਸਾਨੀ ਅੰਦੋਲਨ ਨਾਲ ਜੁੜੀ ਕੋਈ ਮੰਦਭਾਗੀ ਅਤੇ ਦੁਖਦਾਈ ਖਬਰ ਸੁਣਨ ਨੂੰ ਮਿਲ ਰਹੀ ਹੈ।

ਦਿੱਲੀ ਮੋਰਚੇ ‘ਚੋਂ ਪਰਤੇ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। 22 ਸਾਲਾ ਕਿਸਾਨ ਗੁਰਲਾਬ ਸਿੰਘ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਹੈ। ਗੁਰਲਾਬ ਸਿੰਘ ਦੋ ਦਿਨ ਪਹਿਲਾਂ ਹੀ ਕਿਸਾਨੀ ਅੰਦੋਲਨ ਤੋਂ ਵਾਪਸ ਮੁੜਿਆ ਸੀ। ਗੁਰਲਾਬ ਸਿੰਘ ਕਿਸਾਨਾਂ ਦੇ ਮਸਲੇ ਦਾ ਹੱਲ ਨਾ ਨਿਕਲਣ ਕਾਰਨ ਪਰੇਸ਼ਾਨ ਸੀ। ਕਿਸਾਨ ਗੁਰਲਾਬ ਸਿੰਘ ਦੇ ਸਿਰ ਸਾਢੇ ਛੇ ਲੱਖ ਰੁਪਏ ਦਾ ਕਰਜ਼ਾ ਵੀ ਸੀ। ਕਿਸਾਨ ਰਾਮਪੁਰਾ ਫੂਲ ਪਿੰਡ ਦਾ ਰਹਿਣ ਵਾਲਾ ਹੈ।