Punjab

ਮਾਨਸਾ ‘ਚ ਭਿੜਨਗੇ ਸਿੱਧੂ ਮੂਸੇਵਾਲੇ ਨਾਲ ਕਿਸਾਨ ਆਗੂ ਰੁਲਦੂ ਸਿੰਘ

‘ਦ ਖ਼ਾਲਸ ਬਿਊਰੋ : ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ  ਮੋਰਚੇ ਦੇ ਸੀਨੀਅਰ ਆਗੂ ਰੁਲਦੂ ਸਿੰਘ, ਮਾਨਸਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹੋ ਸਕਦੇ ਹਨ। ਮਾਨਸਾ ਦੇ ਪੇਂਡੂ ਖੇਤਰਾਂ ਤੇ ਕਿਸਾਨੀ ਸਫਾਂ ’ਚ ਉਨ੍ਹਾਂ ਦਾ ਚੰਗਾ ਖਾਸਾ ਜਨ-ਆਧਾਰ ਹੈ ਅਤੇ ਉਨ੍ਹਾਂ ਦੀ ਸ਼ਹਿਰੀ ਖੇਤਰ ’ਚ ਵੀ ਚੰਗੀ ਪਕੜ ਹੈ। ਉਨ੍ਹਾਂ ਨੂੰ ਦਿੱਲੀ ਕਿਸਾਨ ਸੰਘਰਸ਼ ਕਮੇਟੀ ਦਾ ਆਗੂ ਹੋਣ ਕਾਰਨ ਵੀ ਫਾਇਦਾ ਮਿਲ ਸਕਦਾ ਹੈ। ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਸੰਯੁਕਤ ਸੰਘਰਸ਼ ਪਾਰਟੀ ਨੇ ਆਪਸ ਵਿਚ ਚੋਣ ਗੱਠਜੋੜ ਕਰਨ ਦਾ ਫ਼ੈਸਲਾ ਕਰ ਕੇ ਅਗਲੇ ਦਿਨਾਂ ’ਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦਾ ਐਲਾਨ ਕੀਤਾ ਹੈ ।ਇਸ ਸੂਚੀ ਵਿੱਚ ਰੁਲਦੂ ਸਿੰਘ ਦਾ ਨਾਂ ਸ਼ਾਮਲ ਹੋਣ ਦੀ ਪੂਰੀ ਸੰਭਾਵਨਾ ਹੈ।