Punjab

ਕਿਸਾਨਾਂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦੇਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਬੁਰਾੜੀ ਸਥਿਤ ਨਿਰੰਕਾਰੀ ਗਰਾਊਂਡ ਵਿੱਚ ਰੈਲੀ ਕਰਨ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। BKU ਉਗਰਾਹਾ ਨੇ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਲਾਉਣ ਦਾ ਐਲਾਨ ਕੀਤਾ ਹੈ।

ਬੁਰਾੜੀ ਮੈਦਾਨ ਵਿੱਚ ਧਰਨਾ ਲਾਉਣ ਤੋਂ ਇਨਕਾਰ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਦਿੱਲੀ ਪੁੱਜ ਕੇ ਸਰਕਾਰ ਦੇ ਕੰਨਾਂ ਵਿੱਚ ਆਪਣੀ ਆਵਾਜ਼ ਪਾਉਣਾ ਹੈ ਅਤੇ ਉਹ ਸਰਕਾਰ ਦੀ ਕਿਸੇ ਵੀ ਚਾਲ ਵਿੱਚ ਨਹੀਂ ਆਉਣਗੇ।

ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਬੁਰਾੜੀ ਸਥਿਤ ਨਿਰੰਕਾਰੀ ਗਰਾਊਂਡ ਵਿੱਚ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਦੇਰ ਰਾਤ ਤੱਕ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀਆਂ ਬੈਠਕਾਂ ਦਾ ਦੌਰ ਜਾਰੀ ਰਿਹਾ। ਹੁਣ ਜਥੇਬੰਦੀਆਂ ਨੇ ਤੈਅ ਕੀਤਾ ਹੈ ਕਿ ਉਹ ਜੰਤਰ ਮੰਤਰ ‘ਤੇ ਹੀ ਧਰਨਾ ਲਾਉਣਗੇ।