‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਦਿੱਲੀ ਪਹੁੰਚ ਗਏ ਹਨ। ਹਰਿਆਣਾ, ਪੰਜਾਬ ਤੇ ਹੋਰ ਰਾਜਾਂ ਤੋਂ ਆਉਣ ਵਾਲੇ ਕਿਸਾਨਾਂ ਨੂੰ ਰਸਤੇ ਵਿੱਚ ਸੁਰੱਖਿਆ ਬਲਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ, ਇਸ ਕਾਰਨ ਕਈ ਥਾਵਾਂ ‘ਤੇ ਸੁਰੱਖਿਆ ਬਲਾਂ ਨਾਲ ਕਿਸਾਨਾਂ ਦੀ ਝੜਪ ਹੋ ਗਈ। ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ‘ਤੇ ਪਾਣੀਆਂ ਦੀ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਪਰ ਇਨ੍ਹਾਂ ਹਾਲਤਾਂ ਦੇ ਵਿਚਕਾਰ ਸੋਸ਼ਲ ਮੀਡੀਆ ‘ਤੇ ਕੁੱਝ ਅਜਿਹੀਆਂ ਤਸਵੀਰਾਂ ਵੀ ਵੇਖੀਆਂ ਗਈਆਂ, ਜੋ ਮਨੁੱਖਤਾਵਾਦ ਦਾ ਪੱਖ ਵਿਖਾ ਰਹੀਆਂ ਹਨ।

ਸ਼ੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਕਿਸਾਨ ਪਿਆਸੇ ਪੁਲਿਸ ਵਾਲੇ ਨੂੰ ਪਾਣੀ ਪੀਂਦਿਆਂ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਨੂੰ ਸ਼ੋਸ਼ਲ ਮੀਡੀਆ ਉਪਭੋਗਤਾਵਾਂ ਦੁਆਰਾ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਕਾਫ਼ੀ ਪ੍ਰਸ਼ੰਸਾ ਹੋ ਰਹੀ ਹੈ।

ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ

ਜੈਅਕਾਂਤ ਮਿਸ਼ਰਾ ਨਾਮ ਦੇ ਇੱਕ ਵਿਅਕਤੀ ਨੇ ਇਸ ਵੀਡੀਓ ਨੂੰ ਆਪਣੀ ਫੇਸਬੁੱਕ ਪੇਜ ‘ਤੇ ਸਾਂਝਾ ਕੀਤਾ ਹੈ। ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਗਿਆ ਹੈ ਕਿ ਇਹ ਸਾਡਾ ਭਾਰਤ ਹੈ, ਅਸੀਂ ਰੋਟੀ ਖੁਆਵਾਂਗੇ ਅਤੇ ਪਾਣੀ ਪੀਆਵਾਂਗੇ। ਲੋਕ ਇਸ ਵੀਡੀਓ ਨੂੰ ਬਹੁਤ ਪਸੰਦ ਅਤੇ ਸ਼ੇਅਰ ਕਰ ਰਹੇ ਹਨ।

ਦੱਸਣਯੋਗ ਹੈ ਕਿ ਪਾਣੀਪਤ ਵਿੱਚ ਨੈਸ਼ਨਲ ਹਾਈਵੇਅ ‘ਤੇ ਰਾਤ ਕੱਟਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨ ਅੱਜ ਸਵੇਰੇ ਦਿੱਲੀ ਲਈ ਰਵਾਨਾ ਹੋ ਗਏ। ਸਿੰਧੂ ਬਾਰਡਰ (ਹਰਿਆਣਾ-ਦਿੱਲੀ ਸਰਹੱਦ) ‘ਤੇ ਪੁਲਿਸ ਕਰਮਚਾਰੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ। ਇੱਥੇ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮਚਾਰੀ ਤਾਇਨਾਤ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਰੋਹਤਕ-ਝੱਜਰ ਬਾਰਡਰ, ਦਿੱਲੀ-ਗੁਰੂਗਰਾਮ ਅਤੇ ਦਿੱਲੀ-ਜੰਮੂ ਹਾਈਵੇ ਵੱਡੀ ਗਿਣਤੀ ਵਿੱਚ ਤਾਇਨਾਤ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੋ ਵੀ ਹੋਏਗਾ, ਉਹ ਦਿੱਲੀ ਪਹੁੰਚ ਜਾਣਗੇ।

Leave a Reply

Your email address will not be published. Required fields are marked *