Punjab

ਲੰਬੀ-ਡੱਬਵਾਲੀ ਬਾਰਡਰ ‘ਤੇ ਧਰਨਾ ਦੇਣ ਲਈ ਤਿੰਨ ਸੂਬਿਆਂ ਤੋਂ ਪਹੁੰਚੇ ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੰਬੀ-ਡੱਬਵਾਲੀ ਬਾਰਡਰ ‘ਤੇ ਕਿਸਾਨਾਂ ਨੇ ਮੋਰਚਾ ਸਾਂਭਿਆ ਹੋਇਆ ਹੈ। ਡੱਬਵਾਲੀ ਬਾਰਡਰ ‘ਤੇ ਤਿੰਨ ਸੂਬਿਆਂ ਤੋਂ ਕਿਸਾਨ ਪਹੁੰਚੇ ਹੋਏ ਹਨ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਕਿਸਾਨ ਇਸ ਮੋਰਚੇ ਵਿੱਚ ਪਹੁੰਚੇ ਹੋਏ ਹਨ। ਇੱਥੇ ਕਿਸਾਨਾਂ ਦੀ ਗਿਣਤੀ ਜ਼ਿਆਦਾ ਨਹੀਂ ਹੈ ਪਰ ਕਿਸਾਨਾਂ ਦੇ ਇਰਾਦੇ ਦ੍ਰਿੜ ਹਨ। ਇੱਥੇ ਢਾਡੀ ਵਾਰਾਂ ਗਾਈਆਂ ਜਾ ਰਹੀਆਂ ਹਨ। ਕਿਸਾਨਾਂ ਵੱਲੋਂ ਬੈਰੀਕੇਡ ਤੋੜ ਕੇ ਅੱਗੇ ਜਾਣ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਅਤੇ ਇੱਥੇ ਹੀ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।