‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀ ਸਿੱਖ ਸੰਗਤ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਆਪਣੇ ਸਰੂਪ ਨੂੰ ਕਾਇਮ ਰੱਖਦੇ ਹੋਏ ਆਪਣੇ ਕਿਸਾਨੀ ਅੰਦੋਲਨ ਪ੍ਰਤੀ ਅਡੋਲ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਨਿੰਦਾ ਕਰਨ ਵਾ‌‌ਲਿਆਂ ਦੀ ਪਰਵਾਹ ਨਹੀਂ ਕਰਨੀ ਚਾਹੀਦੀ।

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸ਼੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਮੀਡੀਆ ਵੱਲੋਂ 14 ਦਸੰਬਰ ਨੂੰ ਦਿੱਲੀ ਵਿੱਚ ਨਿਸ਼ਾਨ ਸਾਹਿਬ ਦੇ ਮੁੱਦੇ ’ਤੇ ਹੋਏ ਵਿਵਾਦ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਜੇਕਰ ਪੂਰੀ ਦੁਨੀਆਂ ਦੇ ਲੋਕ ਇੱਕ ਮੁੱਦੇ ਨੂੰ ਲੈ ਕੇ ਇੱਕਮੱਤ ਹੋ ਚੁੱਕੇ ਹਨ, ਤਾਂ ਉਨ੍ਹਾਂ ਨੂੰ ਲੋਕਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਕਿਸਾਨਾਂ ਵਿੱਚੋਂ ਉਪਜੀ ਇੱਕ ਸੰਸਥਾ ਹੈ ਤੇ ਸਿਰਫ ਸਿੱਖਾਂ ’ਤੇ ਹੀ ਨਹੀਂ ਸਗੋਂ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਜਦੋਂ ਲੋੜ ਪਈ ਹੈ ਤਾਂ ਸ੍ਰੋਮਣੀ ਕਮੇਟੀ ਸੇਵਾ ਲਈ ਅੱਗੇ ਆਈ ਹੈ ਅਤੇ ਇਸੇ ਤਰ੍ਹਾਂ ਹੀ ਹੁਣ ਵੀ ਦਿੱਲੀ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਦੀ ਮੱਦਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ਵਾਟਰ ਪਰੂਫ ਟੈਂਟਾਂ, ਬੀਬੀਆਂ ਲਈ ਪਖਾਨਿਆਂ ਤੇ ਸਮੂਹ ਸੰਗਤ ਲਈ ਦਵਾਈਆਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *