India Punjab

ਕਿਸਾਨ ਸੰਸਦ ਨੇ ਕੇਂਦਰ ਦਾ ਇੱਕ ਹੋਰ ਕਾਨੂੰਨ ਕੀਤਾ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਸੰਸਦ ਦਾ ਅੱਜ ਅੱਠਵਾਂ ਦਿਨ ਸੀ। ਕਿਸਾਨ ਲੀਡਰਾਂ ਨੇ ਅੱਜ ਕਿਸਾਨ ਸੰਸਦ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕਿਸਾਨ ਸੰਸਦ ਵਿੱਚ ਰੱਦ ਕੀਤਾ ਜਾ ਰਿਹਾ ਹੈ। ਅੱਜ ਜੋ ਬਿਜਲੀ ਸੋਧ ਬਿੱਲ ਲਿਆਂਦਾ ਜਾ ਰਿਹਾ ਹੈ, ਉਸ ‘ਤੇ ਵਿਚਾਰ ਚਰਚਾ ਕੀਤੀ ਗਈ। ਕਿਸਾਨ ਸੰਸਦ ਦੇ ਮੈਂਬਰਾਂ ਨੇ ਇਸ ਬਿੱਲ ਨੂੰ ਗਲਤ ਕਰਾਰ ਦਿੰਦਿਆਂ ਸਰਕਾਰ ਨੂੰ ਇਨ੍ਹਾਂ ਬਿਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਅੱਜ ਦੀ ਕਿਸਾਨ ਸੰਸਦ ਵਿੱਚ ਬਿਜਲੀ ਸੋਧ ਬਿਲ ਨੂੰ ਰੱਦ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਸਾਰੇ ਸੰਸਦ ਮੈਂਬਰਾਂ ਨੇ ਬਹਸੰਮਤੀ ਦੇ ਨਾਲ ਬਿਜਲੀ ਸੋਧ ਬਿਲ ਨੂੰ ਰੱਦ ਕਰ ਦਿੱਤਾ ਹੈ। ਅਸੀਂ ਆਪਣੇ ਹਰ ਸਦਨ ਵਿੱਚ ਸਰਕਾਰ ਦੀ ਨਿੰਦਾ ਕਰਦੇ ਹਾਂ।