Punjab

ਆਰਡੀਨੈਂਸ ਨਹੀਂ, ਕਿਸਾਨਾਂ ਦੀ ਮੌਤ ਦੇ ਵਾਰੰਟ ਨੇ- ਕਿਸਾਨ ਜਥੇਬੰਦੀਆਂ

‘ਦ ਖ਼ਾਲਸ ਬਿਊਰੋ:- ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਖ਼ਿਲਾਫ਼ ਪੂਰੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਵੀ ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਮੋਟਰਸਾਈਕਲ ਰੋਸ ਮਾਰਚ ਕੱਢਿਆ ਗਿਆ ਹੈ। ਕਿਸਾਨਾਂ ਨੇ ਆਰਡੀਨੈਂਸ ਲਾਗੂ ਨਾ ਕਰਨ ਲਈ ਸਾਬਕਾ ਵਿਧਾਨ ਸਭਾ ਮੈਂਬਰ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਮੰਗ ਪੱਤਰ ਸੌਂਪਿਆ ਹੈ।

ਪ੍ਰਦਰਸ਼ਨਕਾਰੀ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇ ਵਿਧਾਨ ਸਭਾ ਦੇ ਵਿੱਚ ਕਿਸਾਨਾਂ ਦੇ ਹੱਕ ਵਿੱਚ ਕੋਈ ਵੀ ਗੱਲ ਨਹੀਂ ਕੀਤੀ ਗਈ ਤਾਂ ਅਸੀਂ ਆਪਣਾ ਰੋਸ ਪ੍ਰਦਰਸ਼ਨ ਹੋਰ ਤਿੱਖਾ ਕਰਾਂਗੇ। ਉਨ੍ਹਾਂ ਨੇ ਸਰਕਾਰ ਨੂੰ ਕਿਸਾਨਾਂ ਦੇ ਵਿਰੋਧੀ ਆਰਡੀਨੈਂਸ ਨੂੰ ਵਾਪਿਸ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਕਿਸਾਨਾਂ ਦੇ ਲਈ ਮਾਰੂ ਹਨ ਅਤੇ ਇਸਨੂੰ ਹਰ ਹਾਲਤ ਵਿੱਚ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।