‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਂ ਹਾਨੀਕਾਰਕ ਕੀਟਨਾਸ਼ਕਾਂ ਦੀ ਵਿਕਰੀ ’ਤੇ 60 ਦਿਨਾਂ ਲਈ ਪਾਬੰਦੀ ਲਾ ਦਿੱਤੀ ਹੈ। ਕੈਪਟਨ ਦੀ ਮਨਜ਼ੂਰੀ ਉਪਰੰਤ ਸੂਬੇ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਅਨੁਰਿਧ ਤਿਵਾੜੀ ਨੇ ਇਨ੍ਹਾਂ ਕੀਟਨਾਸ਼ਕ ਦਵਾਈਆਂ ਉੱਤੇ ਪਾਬੰਦੀ ਲਈ 14 ਅਗਸਤ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਸੂਬੇ ਦੇ ਖੇਤੀ ਸਕੱਤਰ ਡਾ. ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਸਰਕਾਰੀ ਲੈਬਾਰਟਰੀਆਂ ਤੋਂ ਨਮੂਨੇ ਚੈੱਕ ਕਰਵਾਉਣ ਮਗਰੋਂ ਝੋਨਾ ਤੇ ਬਾਸਮਤੀ ਦੀ ਫ਼ਸਲ ਦੀ ਗੁਣਵੱਤਾ ਬਚਾਉਣ ਅਤੇ ਬਾਸਮਤੀ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਇਹ ਕੀਟਨਾਸ਼ਕ ਦਵਾਈਆਂ ਦੇ ਨੁਕਸਾਨਦੇਹ ਹੋਣ ਦੇ ਬਾਵਜੂਦ ਵੀ ਇਨ੍ਹਾਂ ਦੀ ਵਿਕਰੀ ਤੇ ਵਰਤੋਂ ਕੀਤੀ ਜਾ ਰਹੀ ਹੈ। ਥਾਇਆਮੈਥੌਕਸਮ, ਕਾਰਬੈਂਡਾਜ਼ਿਮ, ਟਰਾਈਸਾਈਕਲਾਜ਼ੋਲ, ਬੁਪਰੋਫੀਜ਼ਨ, ਕਾਰਬੋਫਿਊਰਾਨ, ਪ੍ਰੋਪੀਕੋਨਾਜ਼ਲੋ ਐਸੀਫੇਟ, ਟਰਾਈਜ਼ੋਫੋਸ ਅਤੇ ਥਾਇਓਫਿਨੇਟ ਮਿਥਾਈਲ ਨਾਮ ਦੇ ਨੌਂ ਖੇਤੀ ਰਸਾਇਣਾਂ ’ਤੇ ਪਾਬੰਦੀ ਲਗਾਈ ਗਈ ਹੈ। ਖੇਤੀ ਸਕੱਤਰ ਨੇ ਕਿਹਾ ਕਿ ਇਨ੍ਹਾਂ 9 ਜ਼ਹਿਰਾਂ ਦੀ ਵਿਕਰੀ ਤੇ ਵਰਤੋਂ ਸਬੰਧੀ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਪੰਨੂ ਨੇ ਕਿਹਾ ਕਿ ਇਨ੍ਹਾਂ ਜ਼ਹਿਰਾਂ ਦੀ ਵਰਤੋਂ ਨਾਲ ਚੌਲਾਂ ਵਿੱਚ ਕੀਟਨਾਸ਼ਕਾਂ ਦੇ ਅੰਸ਼ ਸਰਕਾਰ ਵੱਲੋਂ ਤੈਅ ਕੀਤੇ ਵੱਧ ਤੋਂ ਵੱਧ ਅੰਸ਼ ਦੇ ਪੱਧਰ ਤੋਂ ਜ਼ਿਆਦਾ ਰਹਿਣ ਦਾ ਖ਼ਤਰਾ ਰਹਿੰਦਾ ਹੈ।

Leave a Reply

Your email address will not be published. Required fields are marked *