India Punjab

FCI ਨੇ ਫਸਲਾਂ ਦੀ ਅਦਾਇਗੀ ਆੜ੍ਹਤੀਆਂ ਦੀ ਬਜਾਏ ਸਿੱਧਾ ਕਿਸਾਨਾਂ ਨੂੰ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਫੂਡ ਕਾਰਪੋਰੇਸ਼ਨ ਆਫ ਇੰਡੀਆ (FCI) ਦੇ ਨਵੇਂ ਫੈਸਲੇ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਆੜ੍ਹਤੀਆਂ ਨੇ 1 ਅਪ੍ਰੈਲ ਤੋਂ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ। FCI ਨੇ ਫਸਲਾਂ ਦੀ ਅਦਾਇਗੀ ਹੁਣ ਆੜ੍ਹਤੀਆਂ ਨੂੰ ਕਰਨ ਦੀ ਥਾਂ ਸਿੱਧਾ ਕਿਸਾਨਾਂ ਨੂੰ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਵੀ ਇਸ ‘ਤੇ ਆਪਣਾ ਇਤਰਾਜ਼ ਜਤਾਇਆ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਦਾ ਰਿਸ਼ਤਾ ਤੋੜਨਾ ਚਾਹੁੰਦੀ ਹੈ। ਸਰਕਾਰ ਆੜ੍ਹਤੀਆਂ ਨੂੰ ਅਦਾਇਗੀ ਸਿਸਟਮ ਤੋਂ ਬਾਹਰ ਕਰਨਾ ਚਾਹੁੰਦੀ ਹੈ।