Punjab

ਐੱਫਸੀਆਈ ਦਾ ਨਵਾਂ ਸਿਸਟਮ ਪੰਜਾਬ ‘ਚ ਨਹੀਂ ਹੋਵੇਗਾ ਲਾਗੂ, ਕੈਪਟਨ ਦਾ ਆੜ੍ਹਤੀਆਂ ਨੂੰ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆੜ੍ਹਤੀਆਂ ਦੇ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਨੇ ਆੜ੍ਹਤੀਆਂ ਨੂੰ ਪੰਜਾਬ ਵਿੱਚ ਐੱਫਸੀਆਈ ਦਾ ਨਵਾਂ ਸਿਸਟਮ ਲਾਗੂ ਨਾ ਕਰਨ ਦਾ ਭਰੋਸਾ ਦਿੱਤਾ ਹੈ। ਕੈਪਟਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਚਿੱਠੀ ਲਿਖਣ ਦਾ ਦਾਅਵਾ ਵੀ ਕੀਤਾ ਹੈ। ਇਸ ਚਿੱਠੀ ਦੀ ਕਾਪੀ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਭੇਜੇ ਜਾਣ ਦੀ ਗੱਲ ਵੀ ਕੀਤੀ ਜਾ ਰਹੀ ਹੈ। ਐੱਫਸੀਆਈ ਦੇ ਨਵੇਂ ਨਿਯਮਾਂ ਦੇ ਮੁਤਾਬਕ ਪੈਸਾ ਆੜ੍ਹਤੀਆਂ ਦੀ ਬਜਾਏ ਸਿੱਧਾ ਕਿਸਾਨਾਂ ਦੇ ਖਾਤੇ ਵਿੱਚ ਜਾਵੇਗਾ। ਆੜ੍ਹਤੀਆਂ ਅਤੇ ਕਿਸਾਨਾਂ ਦਾ ਜੋ ਰਿਸ਼ਤਾ ਚੱਲਦਾ ਆ ਰਿਹਾ ਹੈ, ਉਹ ਅੱਗੇ ਵੀ ਬਰਕਰਾਰ ਰਹੇਗਾ।

ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸਾਨੂੰ ਐੱਫਸੀਆਈ ਦਾ ਨਵਾਂ ਸਿਸਟਮ ਲਾਗੂ ਸੂਬੇ ਵਿੱਚ ਲਾਗੂ ਨਾ ਕਰਨ ਦਾ ਭਰੋਸਾ ਦਿੱਤਾ ਹੈ।