‘ਦ ਖ਼ਾਲਸ ਬਿਊਰੋ:(ਅਤਰ ਸਿੰਘ):- ਅੰਮ੍ਰਿਤਸਰ ਦੇ ਅਜਨਾਲਾ ਵਿੱਚ ਪੰਜਾਬ ਕਿਸਾਨ ਜਥੇਬੰਦੀ ਦੇ 200 ਕਿਸਾਨਾਂ ਖਿਲਾਫ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ‘ਤੇ ਪਰਚੇ ਦਰਜ ਕੀਤੇ ਗਏ ਹਨ ਜਿਨਾਂ ਵਿੱਚ 8 ਕਿਸਾਨ ਆਗੂਆਂ ਦੇ ਨਾਂ ਵੀ ਸ਼ਾਮਿਲ ਹਨ। 27 ਜੁਲਾਈ ਨੂੰ ਪੰਜਾਬ ਭਰ ‘ਚ ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦਿਆਂ ਟਰੈਕਟਰ ਰੈਲੀ ਕੱਢੀ ਸੀ ਅਤੇ ਪੰਜਾਬ ਦੇ ਸਾਰੇ BJP ਅਤੇ ਅਕਾਲੀ ਲੀਡਰਾਂ ਦੇ ਦਫ਼ਤਰਾਂ ਦੇ ਬਾਹਰ ਧਰਨੇ ਲਾਏ ਸੀ। ਜਿਸ ਨੂੰ ਲੈ ਕੇ ਕਿਸਾਨਾਂ ‘ਤੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਨਾ ਰੱਖਣ ਦੇ ਇਲਜ਼ਾਮ ਲਾਏ ਗਏ ਹਨ।

Leave a Reply

Your email address will not be published. Required fields are marked *