India

ਨਹੀਂ ਰਹੇ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ

‘ਦ ਖ਼ਾਲਸ ਬਿਊਰੋ:- ਭਾਜਪਾ ਦੇ ਮੋਢੀ ਮੈਂਬਰਾਂ ਵਿੱਚੋਂ ਇੱਕ ਅਤੇ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੇਹਾਂਤ ਹੋ ਗਿਆ ਹੈ।  ਉਹ 82 ਸਾਲ ਦੇ ਸਨ ਤੇ ਛੇ ਸਾਲ ਤੋਂ ਕੋਮਾ ਵਿੱਚ ਸਨ। ਉਨ੍ਹਾਂ ਦਿੱਲੀ ਦੇ ਆਰਮੀ ਦੇ ਰਿਸਰਚ ਐਂਡ ਰੈਫ਼ਰਲ ਹਸਪਤਾਲ ਵਿਖੇ ਆਖਰੀ ਸਾਹ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਹੋਰ ਸੀਨੀਅਰ ਨੇਤਾਵਾਂ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ।

ਉਹ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਦੇ ਕਰੀਬੀ ਸਨ। ਮਿਲਟਰੀ ਹਸਪਤਾਲ ਨੇ ਕਿਹਾ ਕਿ, “ਇਹ ਬੜੇ ਦੁੱਖ ਨਾਲ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦੀ ਅੱਜ ਸਵੇਰੇ 6.55 ਵਜੇ ਮੌਤ ਹੋ ਗਈ।” ਉਨ੍ਹਾਂ ਨੂੰ 25 ਜੂਨ ਨੂੰ ਦਾਖਲ ਕਰਵਾਇਆ ਗਿਆ ਸੀ। ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਅਗਸਤ 2014 ਵਿੱਚ ਘਰ ਵਿੱਚ ਡਿੱਗਣ ਕਾਰਨ ਉਹ ਕੋਮਾ ਵਿੱਚ ਚਲੇ ਗਏ ਸਨ।