India

ਇਨਕਮ ਟੈਕਸ ਰਿਟਰਨ (ITR) ਭਰਨ ਵਾਲਿਆਂ ਲਈ ਵੱਡੀ ਰਾਹਤ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਚੱਲਦਿਆਂ ਭਾਰਤ ਸਰਕਾਰ ਨੇ ਵਿੱਤੀ ਸਾਲ 2018-19 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਤਰੀਕ ਦੋ ਮਹੀਨੇ ਤੱਕ ਵਧਾ ਦਿੱਤੀ ਹੈ। ਹੁਣ 30 ਸਤੰਬਰ 2020 ਤੱਕ ਇਨਕਮ ਟੈਕਸ ਰਿਟਰਨ ਭਰਨ ਦੀ ਤਰੀਕ ਵਧਾ ਦਿੱਤੀ ਗਈ ਹੈ। ਆਮਦਨ ਕਰ ਵਿਭਾਗ ਨੇ ਕਿਹਾ ਕਿ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਆਮਦਨ ਟੈਕਸ ਅਦਾਕਾਰਾਂ ਨੂੰ ਵਧੇਰੇ ਰਾਹਤ ਦਿੰਦਿਆਂ CBDT ਨੇ ਵਿੱਤੀ ਸਾਲ 2018-19 (ਮੁਲਾਂਕਣ ਸਾਲ 2019-20) ਲਈ ਆਮਦਨ ਕਰ ਰਿਟਰਨ ਦਾਖਲ ਕਰਨ ਦੀ ਆਖਰੀ ਤਰੀਕ 31 ਜੁਲਾਈ 2020 ਤੋਂ ਵਧਾ ਕੇ 30 ਸਤੰਬਰ 2020 ਤੱਕ ਕਰਨ ਦਾ ਫ਼ੈਸਲਾ ਲਿਆ ਹੈ।

ਇਸ ਤੋਂ ਇਲਾਵਾ ਆਮਦਨ ਟੈਕਸ ਰਿਟਰਨ ਭਰਨ ਵਾਲੇ ਟੈਕਸਦਾਤਾਵਾਂ ਦੀ ਸਹੂਲਤ ਲਈ ਇਨਕਮ ਟੈਕਸ ਵਿਭਾਗ ਨੇ ਨਵਾਂ 26 ਏਐੱਸ ਫਾਰਮ ਜਾਰੀ ਕੀਤਾ ਹੈ। ਇਸ ਨਾਲ ਇਨਕਮ ਟੈਕਸ ਰਿਟਰਨ ਭਰਨਾ ਬਹੁਤ ਅਸਾਨ ਹੋ ਜਾਵੇਗਾ।