India

ਜੰਮੂ ਕਸ਼ਮੀਰ ਸਮੇਤ ਇਨ੍ਹਾਂ ਸ਼ਹਿਰਾਂ ‘ਚ ਮਨਾਈ ਜਾਵੇਗੀ ਹਰੀ ਦਿਵਾਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉਤਰਾਖੰਡ ਸਰਕਾਰ ਵੱਲੋਂ ਦੇਹਰਾਦੂਨ, ਹਰਿਦੁਆਰ, ਰਿਸ਼ੀਕੇਸ਼, ਹਲਦਵਾਨੀ, ਰੁਦਰਾਪੁਰ ਅਤੇ ਕਾਸ਼ੀਪੁਰ ਵਿੱਚ ਸਿਰਫ ਹਰੇ ਪਟਾਕੇ ਹੀ ਵੇਚੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਸ਼ਹਿਰਾਂ ਦੇ ਵਿੱਚ ਦਿਵਾਲੀ ਅਤੇ ਗੁਰਪੁਰਬ ਵਾਲੇ ਦਿਨ ਰਾਤ ਦੇ 8 ਵਜੇ ਤੋਂ ਲੈ ਕੇ 10 ਵਜੇ ਤੱਕ ਕੇਵਲ ਦੋ ਘੰਟਿਆਂ ਦੇ ਲਈ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਛੱਠ ਪੂਜਾ ਵਾਲੇ ਦਿਨ ਸਵੇਰੇ 6 ਵਜੇ ਤੋਂ ਲੈ ਕੇ 8 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।

ਜੰਮੂ ਅਤੇ ਸ਼੍ਰੀਨਗਰ ਵਿੱਚ ਵੀ ਹਰੇ ਪਟਾਕੇ ਖਰੀਦਣ ਅਤੇ ਵੇਚਣ ਦੀ ਮਨਜ਼ੂਰੀ ਹੈ। ਦਿਵਾਲੀ ਅਤੇ ਗੁਰਪੁਰਬ ‘ਤੇ ਰਾਤ ਨੂੰ 8 ਵਜੇ ਤੋਂ 10 ਵਜੇ ਤੱਕ ਅਤੇ ਛੱਠ ਪੂਜਾ ਵਾਲੇ ਦਿਨ ਸਵੇਰੇ 6 ਵਜੇ ਤੋਂ 8 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਰਾਤ 11:55 ਵਜੇ ਤੋਂ ਲੈ ਕੇ 12:30 ਵਜੇ ਤੱਕ ਪਟਾਕੇ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।