International

ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਪਹਿਲੀ ਵਾਰ ਨਿਕਲੇਗਾ ਭਾਰਤ-ਪਾਕਿ ਬਾਰਡਰ ਤੱਕ ਨਗਰ-ਕੀਰਤਨ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ (ਭਾਰਤ-ਪਾਕਿ ਬਾਰਡਰ) ਤੱਕ 22 ਸਤੰਬਰ ਨੂੰ ਨਗਰ ਕੀਰਤਨ ਸਜਾਏ ਜਾ ਰਹੇ ਹਨ। ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਨੂੰ ਮੁੱਖ ਰੱਖਦਿਆਂ ਪਹਿਲੀ ਵਾਰ ਇਹ ਇਤਿਹਾਸਕ ਫੈਸਲਾ ਲਿਆ ਗਿਆ ਹੈ।  ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਸਬੰਧੀ ਸਮਾਗਮ 20 ਸਤੰਬਰ ਨੂੰ ਸ਼ੁਰੂ ਹੋ ਕੇ 22 ,ਤੰਬਰ ਨੂੰ ਨਗਰ-ਕੀਰਤਨ ਦੇ ਨਾਲ ਸਮਾਪਤ ਹੋਣਗੇ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਗੁ. ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸਦੇ ਨਾਲ ਹੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਭਾਰਤੀ ਯਾਤਰੂਆਂ ਨੂੰ ਉਹ ਇਸ ਨਗਰਕੀਰਤਨ ‘ਚ ਸ਼ਾਮਲ ਹੋਣ ਲਈ ਆਗਿਆ ਦੇਣ।