India Punjab

ਹਰਿਆਣਾ ਦੇ ਮੁੱਖ ਮੰਤਰੀ ਨੂੰ ਘੇਰਨਾ ਪਿਆ ਮਹਿੰਗਾ, ਬਿਕਰਮ ਮਜੀਠਿਆ ਸਣੇ 9 ਅਕਾਲੀ ਵਿਧਾਇਕਾਂ ‘ਤੇ ਕੇਸ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਘੇਰਨਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਮਹਿੰਗਾ ਪੈ ਗਿਆ। ਹਰਿਆਣਾ ਵਿਧਾਨ ਸਭਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਸਣੇ 9 ਵਿਧਾਇਕਾਂ ਖ਼ਿਲਾਫ਼ ਸ਼ਿਕਾਇਤ ਕੀਤੀ ਹੈ ਤੇ ਪੁਲਿਸ ਨੇ ਸੈਕਟਰ-3 ਥਾਣੇ ਵਿੱਚ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਅਕਾਲੀ ਦਲ ਦੇ ਵਿਧਾਇਕਾਂ ‘ਤੇ ਧਾਰਾ 186, 323, 341, 511 ਲਗਾਈ ਹੈ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਅਕਾਲੀ ਵਿਧਾਇਕਾਂ ਨੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਵਿਧਾਨ ਸਭਾ ਦੇ ਬਾਹਰ ਘੇਰਿਆ ਸੀ। ਇਨ੍ਹਾਂ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਕਾਲੇ ਝੰਡੇ ਵੀ ਦਿਖਾਏ ਸਨ। 10 ਮਾਰਚ ਨੂੰ ਵਾਪਰੀ ਇਸ ਘਟਨਾ ਦਾ ਨੋਟਿਸ ਲਿਆ ਗਿਆ ਤੇ ਕਿਹਾ ਗਿਆ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਪ੍ਰਤੀ ਮਾੜਾ ਵਰਤਾਓ ਪੰਜਾਬ ਦੇ ਵਿਧਾਇਕਾਂ ਦੀ ਯੋਜਨਾਬੱਧ ਸਾਜਿਸ਼ ਸੀ।