‘ਦ ਖ਼ਾਲਸ ਬਿਊਰੋ :- ਦਿਨੋਂ-ਦਿਨ ਪੰਜਾਬ ‘ਚ ਕੋਰੋਨਾ ਮਹਾਂਮਾਰੀ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਅੱਜ 12 ਅਗਸਤ ਨੂੰ ਸੂਬੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 30 ਸਤੰਬਰ, 2020 ਤੱਕ ਵਿਭਾਗੀ ਬਦਲੀਆਂ ਅਤੇ ਛੁੱਟੀ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਬਲਬੀਰ ਸਿੰਘ ਸਿੱਧੂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ, ‘ਇਹ ਫੈਸਲਾ ਕੋਵਿਡ-19 ਦੇ ਕਾਰਨ ਵਿਘੜਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਿਰੁੱਧ ਪੰਜਾਬ ‘ਚ ਵਿੱਢੀ ਗਈ ਮੁਹਿੰਮ ਨੂੰ ਹੋਰ ਵਧਿਆ ਢੰਗ ਨਾਲ ਨਜਿੱਠਣ ਲਈ ਸਾਰੇ ਅਧਿਕਾਰੀਆਂ/ਮੈਡੀਕਲ ਸਟਾਫ/ਪੈਰਾ ਮੈਡੀਕਲ ਸਟਾਫ ਦਾ ਆਪਣੇ ਸਟੇਸ਼ਨਾਂ ਤੇ ਤੈਨਾਤ ਰਹਿਣਾ ਜ਼ਰੂਰੀ ਹੈ।

ਇਸ ਦੌਰਾਨ ਕਿਸੇ ਅਧਿਕਾਰੀ/ਕਰਮਚਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਛੁੱਟੀ ਵੀ ਨਹੀਂ ਦਿੱਤੀ ਜਾਵੇਗੀ ਤੇ ਸਿਰਫ ਮੈਟਰਨਟੀ ਲੀਵ ਤੇ ਅਤੀ ਜਰੂਰੀ ਕਾਰਣ ਕਰਕੇ ਚਾਇਲਡ ਕੇਅਰ ਲੀਵ ਕੇਸਾਂ ਵਿੱਚ ਹੀ ਛੁੱਟੀ ਲੈਣ ਦੀ ਛੋਟ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਰੈਗੂਲਰ ਅਫਸਰਾਂ/ਮੁਲਾਜ਼ਮਾਂ ਤੋਂ ਇਲਾਵਾ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿੱਚ ਠੇਕੇ/ਆਊਟਸੋਰਸਿੰਗ ਦੇ ਅਧਾਰ ’ਤੇ ਕੰਮ ਕਰ ਰਹੇ ਸਾਰਿਆਂ ਮੁਲਾਜ਼ਮਾਂ ’ਤੇ ਲਾਗੂ ਵੀ ਹੋਣਗੇ।

Leave a Reply

Your email address will not be published. Required fields are marked *