India Punjab

ਹਾਈ ਕੋਰਟ ਨੇ ਲਾਈ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਹੇਠਲੀ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸੈਣੀ ਖ਼ਿਲਾਫ਼ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਫ਼ਰੀਦਕੋਟ ਦੀ ਅਦਾਲਤ ਨੇ ਉਨ੍ਹਾਂ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਮਾਮਲੇ ਵਿੱਚ ਉਨ੍ਹਾਂ ਨੇ ਪਹਿਲਾਂ ਸੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਮੰਗੀ ਸੀ, ਜੋ ਰੱਦ ਕਰ ਦਿੱਤੀ ਗਈ ਸੀ। ਜਾਣਕਾਰੀ ਅਨੁਸਾਰ ਸੁਮੇਧ ਸੈਣੀ 8 ਮਾਰਚ ਨੂੰ ਫ਼ਰੀਦਕੋਟ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣਗੇ।