‘ਦ ਖ਼ਾਲਸ ਬਿਊਰੋ ( ਬਠਿੰਡਾ ) :- ਬਠਿੰਡਾ ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਦੇ ਵਸਨੀਕ ਗਰੀਬ ਕਿਸਾਨ ਨੌਜਵਾਨ ਬੇਅੰਤ ਸਿੰਘ ਦੀ ਪਤਨੀ ਦੀ ਮੌਤ ਤੋਂ ਦੁਖੀ ਹੋ ਕੇ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਫਾਹਾ ਲਗਾਉਣ ਬਾਅਦ ਆਪ ਵੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। 7 ਅਕਤੂਬਰ ਦੀ ਰਾਤ ਦੀ ਇਸ ਘਟਨਾ ਦਾ ਪਤਾ ਅੱਜ ਸਵੇਰੇ ਲੱਗਾ। ਘਟਨਾ ਦੀ ਸੂਚਨਾ ਮਿਲਦਿਆਂ ਹੀ DSP ਫੂਲ ਪੁਲੀਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ।

ਪੁਲੀਸ ਦੀ ਜਾਣਕਾਰੀ ਮੁਤਾਬਿਕ ਗਰੀਬ ਕਿਸਾਨ ਨੌਜਵਾਨ ਬੇਅੰਤ ਸਿੰਘ ਦੀ ਪਤਨੀ ਲਵਪ੍ਰੀਤ ਕੌਰ ਦੀ ਦੋ ਮਹੀਨੇ ਪਹਿਲਾਂ ਕੈਂਸਰ ਨਾਲ ਮੌਤ ਹੋ ਗਈ ਸੀ ਅਤੇ ਇਸ ਸਮੇਂ ਉਹ ਆਪਣੇ ਬੱਚਿਆਂ ਪ੍ਰਭਜੋਤ ਸਿੰਘ (6) ਅਰਸ਼ ਕੌਰ (3) ਅਤੇ ਖੁਸ਼ੀ (1) ਦੀ ਖੁਦ ਹੀ ਸਾਂਭ ਸੰਭਾਲ ਕਰ ਰਿਹਾ ਸੀ। ਬੇਅੰਤ ਸਿੰਘ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਘਟਨਾ ਸਥਾਨ ਤੋਂ ਮ੍ਰਿਤਕ ਨੌਜਵਾਨ ਵੱਲੋਂ ਆਪਣੀ ਪਤਨੀ ਦੇ ਵਿਛੋੜੇ ਸਬੰਧੀ ਦਰਦ ਭਰਿਆ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ। ਥਾਣਾ ਭਗਤਾ ਭਾਈ ਦੀ ਪੁਲੀਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ। ਇਸ ਦਰਦਨਾਕ ਘਟਨਾ ਕਾਰਨ ਪਿੰਡ ਹਮੀਰਗੜ੍ਹ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਪੈ ਗਈ ਹੈ।

Leave a Reply

Your email address will not be published. Required fields are marked *