India

ਸੰਸਦ ਭਵਨ ‘ਚ PM ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਗੂੰਜੇ ਖੇਤੀ ਕਾਨੂੰਨ ਵਾਪਸ ਲੈਣ ਦੇ ਨਾਅਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਭਵਨ ਵਿੱਚ ਖੂਬ ਹੰਗਾਮਾ ਹੋਇਆ ਹੈ। ਆਪ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਦੇ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ, ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਆਪ ਲੀਡਰ ਸੰਜੇ ਸਿੰਘ ਨੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।

ਆਪ ਪਾਰਟੀ ਨੇ ਮੋਦੀ ਨੂੰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ਮੌਕੇ ਸੰਸਦ ਭਵਨ ਵਿੱਚ ਇੱਕ ਸਮਾਗਮ ਕਰਵਾਇਆ ਜਾ ਰਿਹਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਉੱਥੇ ਪਹੁੰਚੇ ਹੋਏ ਸਨ। ਭਗਵੰਤ ਮਾਨ ਨੇ ਕਿਹਾ ਕਿ, ਪ੍ਰਧਾਨ ਮੰਤਰੀ ਜੀ, ਸੁਣੋ, ਲੱਖਾਂ ਕਿਸਾਨ ਠੰਢ ਵਿੱਚ ਮਰ ਰਹੇ ਹਨ, ਅੰਨਦਾਤਾ ਮਰ ਰਿਹਾ ਹੈ। ਕਿਸਾਨ ਵਿਰੋਧੀ ਕਾਨੂੰਨ ਵਾਪਸ ਲਉ, MSP ਦੀ ਗਾਰੰਟੀ ਦਿਉ।