India

ਕੋਰੋਨਾ ਕਾਰਨ ਜੰਮੂ-ਕਸ਼ਮੀਰ ‘ਚ ਮੁੜ ਲਾਕਡਾਊਨ, ਅਮਰਨਾਥ ਯਾਤਰਾ ਵੀ ਰੱਦ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪ੍ਰਸ਼ਾਸ਼ਨ ਨੇ ਪੂਰੇ ਜੰਮੂ-ਕਸ਼ਮੀਰ ‘ਚ ਅੱਜ 22 ਜੁਲਾਈ ਨੂੰ ਸ਼ਾਮ 6 ਵਜੇ ਤੋਂ 27 ਜੁਲਾਈ ਤੱਕ ਪੂਰੇ ਹਫ਼ਤੇ ਲਈ ਲਈ ਮੁਕੰਮਲ ਲਾਕਡਾਊਨ ਲਗਾ ਦਿੱਤਾ ਗਿਆ ਹੈ, ਸਿਰਫ ਬਾਂਦੀਪੁਰਾ ਜ਼ਿਲ੍ਹੇ ਦੇ ਲੋਕਾਂ ਨੂੰ ਖੁੱਲ ਰਹੇਗੀ।

ਲਾਕਡਾਊਨ ਦੌਰਾਨ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਖੇਤੀਬਾੜੀ ਤੇ ਨਿਰਮਾਣ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ LPG ਤੇਲ ਟੈਂਕਰਾਂ ‘ਤੇ ਮਾਲ ਲਿਜਾਣ ਵਾਲੇ ਵਾਹਨਾਂ ਦੀ ਆਵਾਜਾਈ ਵੀ ਚਾਲੂ ਰਹੇਗੀ।
ਜਾਣਕਾਰੀ ਮੁਤਾਬਿਕ, ਜੰਮੂ-ਕਸ਼ਮੀਰ ‘ਚ Covid-19 ਦੇ 502 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ, ਜੰਮੂ-ਕਸ਼ਮੀਰ ‘ਚ Covid-19 ਦੇ ਕੁੱਲ 15,258 ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 263 ਲੋਕਾਂ ਦੀ ਮੌਤ ਹੋ ਗਈ, ਜਦਕਿ 8455 ਮਰੀਜ਼ਾਂ ਦਾ ਇਲਾਜ ਜਾਰੀ ਹੈ ਅਤੇ 6540 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।

ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ 21 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਗਿਰੀਸ਼ ਚੰਦਰ ਮਰਮੂ ਨੇ ਇਸ ਸਾਲ 2020 ਦੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ।