International

ਭਾਰਤੀ ਸਿੱਖ ਸੰਗਤ ਨੂੰ ਇਨ੍ਹਾਂ ਤਿੰਨ ਦਿਨਾਂ ਲਈ ਕਰਤਾਰਪੁਰ ਸਾਹਿਬ ਆਉਣ ਦੀ ਇਜਾਜ਼ਤ ਦਿੱਤੀ ਜਾਵੇ, PSGPC ਦੀ ਅਪੀਲ

 ‘ਦ ਖ਼ਾਲਸ ਬਿਊਰੋ:-  ਕੋਰੋਨਾ ਮਹਾਂਮਾਰੀ ਕਾਰਨ ਕਰੀਬ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਬੰਦ ਪਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਹੁਣ ਲਗਾਤਾਰ ਉੱਠਣੀ ਸ਼ੁਰੂ ਹੋ ਗਈ ਹੈ। ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਸਤੰਬਰ ਤੋਂ 22 ਸਤੰਬਰ ਤੱਕ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਦਿਹਾੜਾ ਮਨਾਇਆ ਜਾ ਰਿਹਾ  ਹੈ।

ਜਿਸ ਕਰਕੇ PSGPC ਦੇ ਪ੍ਰਧਾਨ ਸਤਵੰਤ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਬੰਦ ਕੀਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤਿੰਨ ਦਿਨਾਂ ਲਈ ਖੋਲ੍ਹ ਦਿੱਤਾ ਜਾਵੇ, ਤਾਂ ਜੋ ਭਾਰਤ ਤੋਂ ਆਉਣ ਵਾਲੀ ਸਿੱਖ ਸੰਗਤ ਗੁਰੂ ਘਰ ਦੇ ਦਰਸ਼ਨ ਕਰ ਸਕੇ ਅਤੇ ਸਮਾਗਮਾਂ ਵਿੱਚ ਸ਼ਾਮਿਲ ਹੋ ਸਕੇ।

 

ਇਸ ਨਾਲ ਹੀ ਅੱਜ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਕੰਮ ਨੂੰ ਮੁਕੰਮਲ ਕਰਨ ਸਬੰਧੀ ਪਾਕਿਸਤਾਨ ਤੋਂ ਇੰਜੀਨੀਅਰਾਂ ਦੀ ਟੀਮ ਡੇਰਾ ਬਾਬਾ ਨਾਨਕ ਪਹੁੰਚ ਗਈ ਹੈ ਅਤੇ ਰਾਵੀ ਦਰਿਆ ‘ਤੇ ਪੁਲ ਬਣਾਉਣ ਨੂੰ ਲੈ ਕੇ ਸਾਂਝੇ ਤੌਰ ‘ਤੇ ਮੀਟਿੰਗ ਸ਼ੁਰੂ ਹੋ ਗਈ ਹੈ।