‘ਦ ਖ਼ਾਲਸ ਬਿਊਰੋ :- ਦਿੱਲੀ ਦੇ ਸਿੰਘੂ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਕਿਸਾਨਾਂ ਦੇ ਸਮਰਥਨ ਵਿੱਚ ਭਾਰਤ ਦੇ ਕੌਮਾਂਤਰੀ ਖਿਡਾਰੀ ਵੀ ਪੁੱਜ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਜ਼ਿੱਦ ਛੱਡੇ ਅਤੇ ਕਿਸਾਨਾਂ ਦੀ ਆਵਾਜ਼ ਸੁਣੇ ਕਿਉਂਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਇਨ੍ਹਾਂ ਨਾਮੀ ਖਿਡਾਰੀਆਂ ਵਿੱਚ ਉੱਘੇ ਭਲਵਾਨ ਕਰਤਾਰ ਸਿੰਘ, ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਰਾਜਬੀਰ ਕੌਰ, ਮੁੱਕੇਬਾਜ਼ ਵਜਿੰਦਰ ਸਿੰਘ, ਅਥਲੀਟ ਕੌਰ ਸਿੰਘ, ਅਜੀਤ ਸਿੰਘ, ਜੱਸਾ ਸਿੰਘ ਪੱਟੀ ਤੇ ਪਿਆਰਾ ਸਿੰਘ ਸ਼ਾਮਲ ਹਨ।

ਖਿਡਾਰੀਆਂ ਨੇ ਐਲਾਨ ਕੀਤਾ ਕਿ ਉਹ 7 ਦਸੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਆਪਣੇ ਪੁਰਸਕਾਰ ਵਾਪਸ ਕਰਕੇ ਖੇਤੀ ਕਾਨੂੰਨਾਂ ਦਾ ਵਿਰੋਧ ਪ੍ਰਗਟਾਉਣ ਦੇ ਨਾਲ-ਨਾਲ ਕਿਸਾਨੀ ਸੰਘਰਸ਼ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਨਗੇ। ਵਜਿੰਦਰ ਸਿੰਘ ਨੇ ਕਿਹਾ ਕਿ ਉਹ ਆਪਣਾ ਇੱਕ ਕਰੋੜ ਰੁਪਏ ਦਾ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਵੀ ਮੋੜ ਰਿਹਾ ਹੈ।

Leave a Reply

Your email address will not be published. Required fields are marked *